ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ। ਜਲੰਧਰ ਦੇ ਪ੍ਰਸਿਧੱ ਫੋਟੋਗ੍ਰਾਫਰ ਵਿਸ਼ਾਲ ਵਰਮਾ ਉਚੇਚੇ ਤੌਰ ਤੇ ਗੈਸਟ ਲੈਕਚਰ ਲਈ ਪੁੱਜੇ ਅਤੇ ਵਿਦਿਆਰਥੀਆਂ ਦੇ ਰੂਬਰੂ ਹੋਏ। ਉਹਨਾਂ ਵਿਦਿਆਰਥੀਆਂ ਨੂੰ ਫੋਟੋਗ੍ਰਾਫੀ ਦੇ ਗੁਰ ਸਿਖਾਏ ਅਤੇ ਦੱਸਿਆ ਕਿ ਕਿਵੇਂ ਫੋਟੋਗ੍ਰਾਫੀ ਦੇ ਵੀ ਕੁਝ ਨਿਯਮ ਹੁੰਦੇ ਹਨ ਜਿਨ•ਾਂ ਨੂੰ ਮੰਨ ਕੇ ਚਲਣਾ ਬਹੁਤ ਜ਼ਰੂਰੀ ਹੈ। ਉਹਨਾਂ ਵਿਦਿਆਰਥੀਆਂ ਨੂੰ ਆਪਣੀ ਸੈਲਫੀ ਲੈਣ ਬਾਰੇ ਵੀ ਗੁਰ ਸਿਖਾਏ। ਵਿਦਿਆਰਥੀਆਂ ਨੇ ਬਹੁਤ ਧਿਆਨਪੂਰਵਕ ਉਹਨਾਂ ਦੇ ਵਿਚਾਰ ਸੁਣੇ। ਵਿਦਿਆਰਥੀਆਂ ਵਲੋਂ ਪੁੱਛੇ ਗਏ ਪ੍ਰਸ਼ਨਾਂ ਦੇ ਵੀ ਉਹਨਾਂ ਨੇ ਬਹੁਤ ਵਧੀਆ ਢੰਗ ਨਾਲ ਜਵਾਬ ਦਿੱਤੇ। ਵਿਦਿਆਰਥੀਆਂ ਨੇ ਇਸ ਦੌਰਾਨ ਫੋਟੋ ਖਿੱਚਣ ਦੇ ਸੈਸ਼ਨ ਵਿੱਚ ਭਾਗ ਲਿਆ ਅਤੇ ਵੱਖ-ਵੱਖ ਤਰੀਕੇ ਨਾਲ ਫੋਟੋ ਖਿੱਚਣਾ ਵੀ ਸਿੱਖਿਆ। ਵਿਦਿਆਰਥੀਆਂ ਨੇ ਕਿਹਾ ਕਿ ਇਸ ਗੈਸਟ ਲੈਕਚਰ ਤੋਂ ਬਾਦ ਫੋਟੋਗ੍ਰਾਫੀ ਬਾਰੇ ਉਹਨਾਂ ਨੇ ਬਹੁਤ ਕੁਝ ਸਿੱਖਿਆ ਹੈ ਅਤੇ ਉਹਨਾਂ ਦੀ ਜਾਣਕਾਰੀ ਵਿੱਚ ਬਹੁਤ ਵਾਧਾ ਹੋਇਆ ਹੈ। ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼ ਦੇ ਗਰੁਪ ਡਾਇਰੈਕਟਰ ਡਾ. ਸ਼ੈਲੇਸ਼ ਤ੍ਰਿਪਾਠੀ ਨੇ ਵਿਸ਼ਾਲ ਵਰਮਾ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਅਜਿਹੇ ਸੈਮੀਨਾਰ ਉਹਨਾਂ ਦੇ ਕੈਰੀਅਰ ਵਿੱਚ ਮੀਲ ਦਾ ਪਥੱਰ ਸਾਬਿਤ ਹੋਣਗੇ।
ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੁਕੇਸ਼ਨ ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜੋ ਵਿਸ਼ੇਸ਼ ਤੌਰ ਤੇ ਬਸ ਡਰਾਈਵਰਾਂ, ਅਟੈਂਡੈਂਟ ਅਤੇ ਬਸ ਹੈਲਪਰਾਂ (ਮੇਡ) ਲਈ ਸੀ। ਇਹ ਸੈਮੀਨਾਰ ਪੁਲਿਸ ਕਮਿਸ਼ਨਰ ਜਲੰਧਰ ਪਰਵੀਨ ਕੁਮਾਰ ਸਿਨਹਾ (ਆਈ.ਪੀ.ਐਸ.) ਅਤੇ ਕੁਲਵੰਤ ਸਿੰਘ (ਏ.ਡੀ.ਸੀ.ਪੀ. ਟ੍ਰੈਫਿਕ) ਦੇ ਹੁਕਮ ਅਨੁਸਾਰ ਕਮਿਸ਼ਨਰੇਟ ਜਲੰਧਰ ਦੇ ਟ੍ਰੈਫਿਕ ਐਜੁਕੇਸ਼ਨ ਸੈਲ ਵਲੋਂ ਕੀਤਾ ਗਿਆ। ਏ.ਐਸ.ਆਈ. ਸ਼ਮਸ਼ੇਰ ਸਿੰਘ ਨੇ 'ਸੇਫ ਸਕੂਲ ਵਾਹਨ' ਸਕੀਮ ਨਾਲ ਸਭ ਨੂੰ ਜਾਣੂ ਕਰਵਾਇਆ। ਹੈਡ ਕਾਂਸਟੇਬਲ ਰਮੇਸ਼ ਕੁਮਾਰ ਨੇ ਟ੍ਰੈਫਿਕ ਨਿਯਮਾਂ ਅਤੇ ਟ੍ਰੈਫਿਕ ਚਿੰਨ•ਾਂ ਪ੍ਰਤੀ ਬਸ ਚਾਲਕਾਂ ਨੂੰ ਜਾਗਰੂਕ ਕੀਤਾ। ਸ਼ਮਸ਼ੇਰ ਸਿੰਘ, ਏ.ਐਸ.ਆਈ. ਨੇ ਸਾਰੇ ਬਸ ਡਰਾਈਵਰਾਂ, ਕੰਡਕਟਰਾਂ ਅਤੇ ਹੈਲਪਰਾਂ ਨੂੰ ਸੰਹੁ ਚੁਕਾਈ ਕਿ ਉਹ ਸਭ ਟ੍ਰੈਫਿਕ ਨਿਯਮਾਂ ਦਾ ਪਾਲਣ ਆਪਣਾ ਫਰਜ਼ ਸਮਝ ਕੇ ਕਰਨਗੇ। ਉਹਨਾਂ ਨੇ ਸਭ ਨੂੰ ਦੱਸਿਆ ਕਿ ਉਹਨਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕਿਹੋ ਜਿਹਾ ਬਰਤਾਵ ਕਰਨਾ ਚਾਹੀਦਾ ਹੈ। ਉਹਨਾਂ ਮੌਕੇ ਤੇ ਮੌਜੂਦ ਲੋਕਾਂ ਦੇ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ। ਡਾਇਰੈਕਟਰ ਪ੍ਰਿੰਸੀਪਲ (ਸਕੂਲਜ਼) ਧੀਰਜ ਬਨਾਤੀ, ਕਾਰਜਕਾਰੀ ਅਧਿਕਾਰੀ ਮਨੀਸ਼ ਜੋਸ਼ੀ, ਸੀਨੀਅਰ ਟਰਾਂਸਪੋਰਟ ਇੰਚਾਰਜ ਸਤੀਸ਼ ਕੁਮਾਰ ਇਸ ਸੈਮੀਨਾਰ ਵਿੱਚ ਮੌਜੂਦ ਸਨ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਇਸ ਮੌਕੇ ਕਿਹਾ ਕਿ ਟ੍ਰੈਫਿਕ ਪੁਲਿ...