ਇਨੋਸੈਂਟ ਹਾਰਟਸ ਕਾਲਜ ਆਫ ਐਜੁਕੇਸ਼ਨ, ਲੋਹਾਰਾਂ ਕੈਂਪਸ ਵਿਖੇ 'ਆਨਲਾਈਨ ਸਿੱਖਿਅਕ
ਸੰਸਾਧਨ' ਵਿਸ਼ੇ ਤੇ ਫੈਕਲਟੀ ਡਿਵਲਪਮੈਂਟ ਪ੍ਰੋਗ੍ਰਾਮ ਦਾ ਆਯੋਜਨ ਬੀਤੇ ਦਿਨੀਂ ਕੀਤਾ ਗਿਆ।
ਇਸ ਪ੍ਰੋਗ੍ਰਾਮ ਵਿੱਚ ਰਿਸੋਰਸ ਪਰਸਨ ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼,
ਲੋਹਾਰਾਂ ਕੈਂਪਸ ਦੇ ਆਈ.ਟੀ. ਵਿਭਾਗ ਦੇ ਸਹਾਇਕ ਪ੍ਰੋਫੈਸਰ ਗੁਰਪ੍ਰੀਤ ਸਿੰਘ ਸਨ। ਇਸ
ਕਾਰਜਸ਼ਾਲਾ ਦਾ ਮੰਤਵ ਅਧਿਆਪਨ ਪ੍ਰਕ੍ਰਿਆ ਵਿੱਚ 'ਸੂਚਨਾ ਅਤੇ ਸੰਚਾਰ ਟੈਕਨਾਲੋਜੀ' ਦੇ
ਉਪਯੋਗ ਨੂੰ ਵਧਾਉਣ ਲਈ ਕੀਤੇ ਜਾਣ ਵਾਲੇ ਯਤਨਾਂ ਬਾਰੇ ਦਸੱਣਾ ਸੀ। ਗੁਰਪ੍ਰੀਤ ਸਿੰਘ ਨੇ
ਯੂ-ਟਯੂਬ, ਆਨਲਾਈਨ ਸਿੱਖਿਅਕ ਸੰਸਾਧਨਾਂ ਅਤੇ ਪੇਸ਼ਕਾਰੀ ਦੇ ਉਪਯੋਗ ਬਾਰੇ ਵਿਸਤਾਰਪੂਰਵਕ
ਦੱਸਿਆ। ਉਹਨਾਂ ਨੇ ਕਾਰਜਸ਼ਾਲਾ ਵਿੱਚ ਭਾਗ ਲੈ ਰਹੇ ਸਟਾਫ ਮੈਂਬਰਾਂ ਨੂੰ ਆਈ ਸੀ ਟੀ ਦਾ
ਪ੍ਰਯੋਗ ਕਰਨ ਅਤੇ ਆਈ ਸੀ ਟੀ ਤੇ ਅਧਾਰਿਤ ਪਾਠਕ੍ਰਮ ਤੇ ਚਰਚਾ ਕਰਨ ਲਈ ਪ੍ਰੇਰਿਤ ਕੀਤਾ।
ਗੁਰਪ੍ਰੀਤ ਸਿੰਘ ਨੇ ਸਟਾਫ ਮੈਂਬਰਾਂ ਦੇ ਪ੍ਰਸ਼ਨਾਂ ਦੇ ਉੱਤਰ ਦਿੱਤੇ ਅਤੇ ਉਹਨਾਂ ਨੇ ਇਸ
ਦੌਰਾਨ ਕਈ ਵਿਚਾਰ ਅਤੇ ਸੁਝਾਅ ਵੀ ਦਿੱਤੇ। ਪ੍ਰੈਕਟਿਕਲ ਸੈਸ਼ਨ ਵਿੱਚ ਅਧਿਆਪਕਾਂ ਨੂੰ
ਆਧੁਨਿਕ ਅਤੇ ਪ੍ਰੈਕਟਿਕਲ ਤਰੀਕੇ ਅਪਨਾਉਣ, ਆਨਲਾਈਨ ਵੀਡਿਓ ਅਤੇ ਯੂ-ਟਯੂਬ, ਵੀਡਿਓ
ਕਾਨਫਰੰਸ ਰਾਂਹੀ ਤਕਨੀਕ ਪ੍ਰਾਪਤ ਕਰਨ ਲਈ ਵੀ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਅਰਜਿੰਦਰ
ਸਿੰਘ ਨੇ ਗੁਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀਆਂ ਕਾਰਜਸ਼ਾਲਾ
ਸਿੱਖਿਆ ਦੇ ਮਿਆਰ ਵਿੱਚ ਸੁਧਾਰ ਕਰਨ ਵਿੱਚ ਸਹਾਇਕ ਸਿੱਧ ਹੁੰਦੀਆਂ ਹਨ।
ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੁਕੇਸ਼ਨ ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜੋ ਵਿਸ਼ੇਸ਼ ਤੌਰ ਤੇ ਬਸ ਡਰਾਈਵਰਾਂ, ਅਟੈਂਡੈਂਟ ਅਤੇ ਬਸ ਹੈਲਪਰਾਂ (ਮੇਡ) ਲਈ ਸੀ। ਇਹ ਸੈਮੀਨਾਰ ਪੁਲਿਸ ਕਮਿਸ਼ਨਰ ਜਲੰਧਰ ਪਰਵੀਨ ਕੁਮਾਰ ਸਿਨਹਾ (ਆਈ.ਪੀ.ਐਸ.) ਅਤੇ ਕੁਲਵੰਤ ਸਿੰਘ (ਏ.ਡੀ.ਸੀ.ਪੀ. ਟ੍ਰੈਫਿਕ) ਦੇ ਹੁਕਮ ਅਨੁਸਾਰ ਕਮਿਸ਼ਨਰੇਟ ਜਲੰਧਰ ਦੇ ਟ੍ਰੈਫਿਕ ਐਜੁਕੇਸ਼ਨ ਸੈਲ ਵਲੋਂ ਕੀਤਾ ਗਿਆ। ਏ.ਐਸ.ਆਈ. ਸ਼ਮਸ਼ੇਰ ਸਿੰਘ ਨੇ 'ਸੇਫ ਸਕੂਲ ਵਾਹਨ' ਸਕੀਮ ਨਾਲ ਸਭ ਨੂੰ ਜਾਣੂ ਕਰਵਾਇਆ। ਹੈਡ ਕਾਂਸਟੇਬਲ ਰਮੇਸ਼ ਕੁਮਾਰ ਨੇ ਟ੍ਰੈਫਿਕ ਨਿਯਮਾਂ ਅਤੇ ਟ੍ਰੈਫਿਕ ਚਿੰਨ•ਾਂ ਪ੍ਰਤੀ ਬਸ ਚਾਲਕਾਂ ਨੂੰ ਜਾਗਰੂਕ ਕੀਤਾ। ਸ਼ਮਸ਼ੇਰ ਸਿੰਘ, ਏ.ਐਸ.ਆਈ. ਨੇ ਸਾਰੇ ਬਸ ਡਰਾਈਵਰਾਂ, ਕੰਡਕਟਰਾਂ ਅਤੇ ਹੈਲਪਰਾਂ ਨੂੰ ਸੰਹੁ ਚੁਕਾਈ ਕਿ ਉਹ ਸਭ ਟ੍ਰੈਫਿਕ ਨਿਯਮਾਂ ਦਾ ਪਾਲਣ ਆਪਣਾ ਫਰਜ਼ ਸਮਝ ਕੇ ਕਰਨਗੇ। ਉਹਨਾਂ ਨੇ ਸਭ ਨੂੰ ਦੱਸਿਆ ਕਿ ਉਹਨਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕਿਹੋ ਜਿਹਾ ਬਰਤਾਵ ਕਰਨਾ ਚਾਹੀਦਾ ਹੈ। ਉਹਨਾਂ ਮੌਕੇ ਤੇ ਮੌਜੂਦ ਲੋਕਾਂ ਦੇ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ। ਡਾਇਰੈਕਟਰ ਪ੍ਰਿੰਸੀਪਲ (ਸਕੂਲਜ਼) ਧੀਰਜ ਬਨਾਤੀ, ਕਾਰਜਕਾਰੀ ਅਧਿਕਾਰੀ ਮਨੀਸ਼ ਜੋਸ਼ੀ, ਸੀਨੀਅਰ ਟਰਾਂਸਪੋਰਟ ਇੰਚਾਰਜ ਸਤੀਸ਼ ਕੁਮਾਰ ਇਸ ਸੈਮੀਨਾਰ ਵਿੱਚ ਮੌਜੂਦ ਸਨ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਇਸ ਮੌਕੇ ਕਿਹਾ ਕਿ ਟ੍ਰੈਫਿਕ ਪੁਲਿ...