ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ
ਐਜੁਕੇਸ਼ਨ ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜੋ ਵਿਸ਼ੇਸ਼ ਤੌਰ ਤੇ ਬਸ ਡਰਾਈਵਰਾਂ,
ਅਟੈਂਡੈਂਟ ਅਤੇ ਬਸ ਹੈਲਪਰਾਂ (ਮੇਡ) ਲਈ ਸੀ। ਇਹ ਸੈਮੀਨਾਰ ਪੁਲਿਸ ਕਮਿਸ਼ਨਰ ਜਲੰਧਰ ਪਰਵੀਨ
ਕੁਮਾਰ ਸਿਨਹਾ (ਆਈ.ਪੀ.ਐਸ.) ਅਤੇ ਕੁਲਵੰਤ ਸਿੰਘ (ਏ.ਡੀ.ਸੀ.ਪੀ. ਟ੍ਰੈਫਿਕ) ਦੇ ਹੁਕਮ
ਅਨੁਸਾਰ ਕਮਿਸ਼ਨਰੇਟ ਜਲੰਧਰ ਦੇ ਟ੍ਰੈਫਿਕ ਐਜੁਕੇਸ਼ਨ ਸੈਲ ਵਲੋਂ ਕੀਤਾ ਗਿਆ। ਏ.ਐਸ.ਆਈ.
ਸ਼ਮਸ਼ੇਰ ਸਿੰਘ ਨੇ 'ਸੇਫ ਸਕੂਲ ਵਾਹਨ' ਸਕੀਮ ਨਾਲ ਸਭ ਨੂੰ ਜਾਣੂ ਕਰਵਾਇਆ। ਹੈਡ ਕਾਂਸਟੇਬਲ
ਰਮੇਸ਼ ਕੁਮਾਰ ਨੇ ਟ੍ਰੈਫਿਕ ਨਿਯਮਾਂ ਅਤੇ ਟ੍ਰੈਫਿਕ ਚਿੰਨ•ਾਂ ਪ੍ਰਤੀ ਬਸ ਚਾਲਕਾਂ ਨੂੰ
ਜਾਗਰੂਕ ਕੀਤਾ। ਸ਼ਮਸ਼ੇਰ ਸਿੰਘ, ਏ.ਐਸ.ਆਈ. ਨੇ ਸਾਰੇ ਬਸ ਡਰਾਈਵਰਾਂ, ਕੰਡਕਟਰਾਂ ਅਤੇ
ਹੈਲਪਰਾਂ ਨੂੰ ਸੰਹੁ ਚੁਕਾਈ ਕਿ ਉਹ ਸਭ ਟ੍ਰੈਫਿਕ ਨਿਯਮਾਂ ਦਾ ਪਾਲਣ ਆਪਣਾ ਫਰਜ਼ ਸਮਝ ਕੇ
ਕਰਨਗੇ। ਉਹਨਾਂ ਨੇ ਸਭ ਨੂੰ ਦੱਸਿਆ ਕਿ ਉਹਨਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕਿਹੋ
ਜਿਹਾ ਬਰਤਾਵ ਕਰਨਾ ਚਾਹੀਦਾ ਹੈ। ਉਹਨਾਂ ਮੌਕੇ ਤੇ ਮੌਜੂਦ ਲੋਕਾਂ ਦੇ ਪ੍ਰਸ਼ਨਾਂ ਦੇ ਜਵਾਬ
ਵੀ ਦਿੱਤੇ। ਡਾਇਰੈਕਟਰ ਪ੍ਰਿੰਸੀਪਲ (ਸਕੂਲਜ਼) ਧੀਰਜ ਬਨਾਤੀ, ਕਾਰਜਕਾਰੀ ਅਧਿਕਾਰੀ ਮਨੀਸ਼
ਜੋਸ਼ੀ, ਸੀਨੀਅਰ ਟਰਾਂਸਪੋਰਟ ਇੰਚਾਰਜ ਸਤੀਸ਼ ਕੁਮਾਰ ਇਸ ਸੈਮੀਨਾਰ ਵਿੱਚ ਮੌਜੂਦ ਸਨ।
ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਇਸ ਮੌਕੇ ਕਿਹਾ ਕਿ ਟ੍ਰੈਫਿਕ ਪੁਲਿਸ ਬਹੁਤ ਵਧੀਆ
ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਾਡੇ ਵਿਦਿਆਰਥੀ ਹਮੇਸ਼ਾ ਸਾਡੀ ਪਹਿਲ ਰਹੇ ਹਨ ਅਤੇ
ਇਸ ਪ੍ਰਕਾਰ ਦੇ ਸੈਮੀਨਾਰ ਕਰਵਾਉਣਾ ਸਾਡੇ ਸਕੂਲ ਦੀ ਵਿਸ਼ੇਸ਼ਤਾ ਰਹੀ ਹੈ।
ਨੈਸ਼ਨਲ ਟੈਸਟਿੰਗ ਏਜੈਂਂਸੀ ਦੁਆਰਾ ਲਈ ਗਈ (ਜੇ.ਈ.ਈ.) ਮੇਨਸ ਦੀ ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੇ ਪਰਸੇਂਨਟਾਈਲ ਜਾਰੀ ਕੀਤੇ ਹਨ। ਵੈਭਵ ਮੱਕੜ ਨੇ (98.46), ਗੁਰਜੋਤ ਨੇ (97.11), ਤਾਨਿਆ ਨੇ (92.03), ਪ੍ਰਿਤਿਸ਼ ਨੇ (92.01), ਰਿਪੁਦਮਨ ਸਿੰਘ ਨੇ (92.00), ਰਸਲੀਨ ਨੇ (89.37), ਦਿਵਿਆਂਸ਼ੂ ਕਟਾਰੀਆ ਨੇ (88.31), ਕਨਿਸ਼ਕਾ ਨੇ (88.03), ਦੀਪਸ਼ਿਖਾ ਨੇ (87.09), ਦਿਵਿਆਂਸ਼ੀ ਨੇ (87.07), ਇਸ਼ਾਨ ਨੇ (87.03), ਦੀਪਾਲੀ ਅਗਰਵਾਲ ਨੇ (85.97),ਪੀਯੂਸ਼ ਨੇ (85.06), ਯਸ਼ਿਕਾ ਨੇ (84.96), ਤੁਸ਼ਿਤਾ ਕਪੂਰ ਨੇ (84.05), ਦੀਪਾਲੀ ਨੇ (82.39), ਆਸ਼ਮਨ ਨੇ (82.07), ਰਾਘਵ ਸ਼ਰਮਾ ਨੇ (81.06), ਕੁਸ਼ਲ ਨੇ (81.01), ਨਿਆਸ ਸਯਾਲ ਅਤੇ ਨੀਲੇਸ਼ ਨੇ 80 ਪਰਮੇਂਨਟਾਈਨ ਪ੍ਰਾਪਤ ਕੀਤੀ। ਇਹਨਾਂ ਦੇ ਫਾਈਨਲ ਰੈਂਕ ਜੇ.ਈ.ਈ. ਦੀ ਦੂਸਰੀ ਪ੍ਰੀਖਿਆ ਤੋਂ ਬਾਅਦ ਹੀ ਜਾਰੀ ਹੋਣਗੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ਅਤੇ ਅਪ੍ਰੈਲ ਵਿੱਚ ਹੋਣ ਵਾਲੀ ਪ੍ਰੀਖਿਆ ਵਿੱਚ ਚੰਗੇ ਪ੍ਰਤੀਸ਼ਤ ਪ੍ਰਾਪਤ ਕਰਨ ਦੇ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇੰਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਿਦਿਆਰਥੀਆਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ...