ਇਨੋਸੈਂਟ ਹਾਰਟਸ ਨੂੰ ਇਕ ਹੋਰ ਜ਼ਬਰਦਸਤ ਸਫਲਤਾ ਉਸ ਵੇਲੇ ਮਿਲੀ ਜਦੋਂ ਚੰਡੀਗੜ ਯੂਨੀਵਰਸਿਟੀ ਵਲੋਂ ਆਯੋਜਿਤ ਅਵਾਰਡ ਸਮਾਗਮ ਵਿੱਚ ਵੱਖ-ਵੱਖ ਵਰਗਾਂ ਦੇ ਲਗਭਗ 51 ਸਕੂਲਾਂ ਵਿਚੋਂ ਇਨੋਸੈਂਟ ਹਾਟਸ ਸਕੂਲ ਨੂੰ 'ਐਕਸੀਲੈਂਸ ਇਨ ਸਪੋਰਟਸ' ਅਤੇ 'ਈਕੋ ਫ੍ਰੈਂਡਲੀ ਸਕੂਲ' ਦੇ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਇਹ ਸਨਮਾਨ ਪ੍ਰਾਪਤ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਆਰ.ਐਸ. ਬਾਵਾ ਅਤੇ ਯੂਨੀਵਰਸਿਟੀ ਬਿਜ਼ਨਸ ਸਕੂਲ, ਪੰਜਾਬ ਯੂਨੀਵਰਸਿਟੀ ਦੇ ਡਾ. ਮਨੋਜ ਕੁਮਾਰ ਸ਼ਰਮਾ ਨੇ ਧੀਰਜ ਬਨਾਤੀ ਨੂੰ ਸਨਮਾਨਿਤ ਕੀਤਾ। ਪਿਛਲੇ ਕਈ ਸਾਲਾਂ ਤੋਂ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਇਨੋਸੈਂਟ ਹਾਰਟਸ ਸਕੂਲ ਦੀਆਂ ਚਾਰੋ ਬ੍ਰਾਂਚਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਲਗਾਤਾਰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਆਪਣਾ ਦਬਦਬਾ ਬਨਾਏ ਰੱਖਿਆ ਹੈ। ਇਸਦੇ ਨਾਲ ਹੀ ਸਵੱਛ ਭਾਰਤ, ਸਵਸਥ ਭਾਰਤ, ਸਸ਼ਕਤ ਭਾਰਤ ਦਾ ਨਾਰਾ ਦਿੰਦੇ ਹੋਏ ਸਮਾਜ ਲਈ ਵੀ ਇਨੋਸੈਂਟ ਹਾਰਟਸ ਪੂਰਾ ਯੋਗਦਾਨ ਦੇ ਰਿਹਾ ਹੈ। ਇਨੋਸੈਂਟ ਹਾਰਟਸ ਗਰੁਪ ਆਸਪਾਸ ਦੇ ਪਿੰਡਾਂ ਨੂੰ ਗੋਦ ਲੈ ਕੇ ਉੱਥੇ ਹਰ ਪ੍ਰਕਾਰ ਦੀ ਜਾਗਰੂਕਤਾ ਫੈਲਾ ਰਿਹਾ ਹੈ। ਆਰਗੈਨਿਕ ਖੇਤੀ ਨੂੰ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ। ਸਮੇਂ-ਸਮੇਂ ਸਿਰ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਂਦੀ ਰਹਿੰਦੀ ਹੈ। ਵਿਦਿਆਰਥੀ ਇਹਨਾਂ ਸਾਰੀਆਂ ਗਤੀਵਿੱਧੀਆਂ ਵਿੱਚ ਭਾਗ ਲੈਂਦੇ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਉਹਨਾਂ ਨੂੰ ਨੈਤਿਕ ਮੁੱਲ ਬਾਰੇ ਦੱਸਿਆ ਜਾਂਦਾ ਹੈ ਤਾਂ ਜੋ ਉਹ ਸਮਾਜ ਦੇ ਚੰਗੇ ਨਾਗਰਿਕ ਬਨ ਸਕਣ। ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ, ਸਾਰੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਇਸ ਮੌਕੇ ਵਧਾਈ ਦਿੱਤੀ ਅਤੇ ਸਭ ਦੇ ਸੁਨਹਿਰੇ ਭਵਿੱਖ ਲਈ ਕਾਮਨਾ ਕੀਤੀ।
ਨੈਸ਼ਨਲ ਟੈਸਟਿੰਗ ਏਜੈਂਂਸੀ ਦੁਆਰਾ ਲਈ ਗਈ (ਜੇ.ਈ.ਈ.) ਮੇਨਸ ਦੀ ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੇ ਪਰਸੇਂਨਟਾਈਲ ਜਾਰੀ ਕੀਤੇ ਹਨ। ਵੈਭਵ ਮੱਕੜ ਨੇ (98.46), ਗੁਰਜੋਤ ਨੇ (97.11), ਤਾਨਿਆ ਨੇ (92.03), ਪ੍ਰਿਤਿਸ਼ ਨੇ (92.01), ਰਿਪੁਦਮਨ ਸਿੰਘ ਨੇ (92.00), ਰਸਲੀਨ ਨੇ (89.37), ਦਿਵਿਆਂਸ਼ੂ ਕਟਾਰੀਆ ਨੇ (88.31), ਕਨਿਸ਼ਕਾ ਨੇ (88.03), ਦੀਪਸ਼ਿਖਾ ਨੇ (87.09), ਦਿਵਿਆਂਸ਼ੀ ਨੇ (87.07), ਇਸ਼ਾਨ ਨੇ (87.03), ਦੀਪਾਲੀ ਅਗਰਵਾਲ ਨੇ (85.97),ਪੀਯੂਸ਼ ਨੇ (85.06), ਯਸ਼ਿਕਾ ਨੇ (84.96), ਤੁਸ਼ਿਤਾ ਕਪੂਰ ਨੇ (84.05), ਦੀਪਾਲੀ ਨੇ (82.39), ਆਸ਼ਮਨ ਨੇ (82.07), ਰਾਘਵ ਸ਼ਰਮਾ ਨੇ (81.06), ਕੁਸ਼ਲ ਨੇ (81.01), ਨਿਆਸ ਸਯਾਲ ਅਤੇ ਨੀਲੇਸ਼ ਨੇ 80 ਪਰਮੇਂਨਟਾਈਨ ਪ੍ਰਾਪਤ ਕੀਤੀ। ਇਹਨਾਂ ਦੇ ਫਾਈਨਲ ਰੈਂਕ ਜੇ.ਈ.ਈ. ਦੀ ਦੂਸਰੀ ਪ੍ਰੀਖਿਆ ਤੋਂ ਬਾਅਦ ਹੀ ਜਾਰੀ ਹੋਣਗੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ਅਤੇ ਅਪ੍ਰੈਲ ਵਿੱਚ ਹੋਣ ਵਾਲੀ ਪ੍ਰੀਖਿਆ ਵਿੱਚ ਚੰਗੇ ਪ੍ਰਤੀਸ਼ਤ ਪ੍ਰਾਪਤ ਕਰਨ ਦੇ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇੰਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਿਦਿਆਰਥੀਆਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ...