ਸਵੱਛ ਭਾਰਤ, ਸਵਸਥ ਭਾਰਤ, ਸਸ਼ਕਤ ਭਾਰਤ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਇਨੋਸੈਂਟ ਹਾਰਟਸ
ਗਰੁਪ ਆਫ ਇੰਸਟੀਟਯੂਸ਼ਨਜ਼ ਵਲੋਂ ਸਵੱਛ ਭਾਰਤ ਮੁਹਿੰਮ ਚਲਾਈ ਗਈ, ਜਿਸ ਵਿੱਚ ਲੋਹਾਰਾਂ
ਕੈਂਪਸ ਦੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੇ ਬਹੁਤ ਜੋਸ਼ ਅਤੇ ਉਤਸਾਹ ਨਾਲ ਹਿੱਸਾ ਲਿਆ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼ ਦੇ ਗਰੁਪ
ਡਾਇਰੈਕਟਰ ਡਾ. ਸ਼ੈਲੇਸ਼ ਤ੍ਰਿਪਾਠੀ ਦੇ ਪ੍ਰੇਰਣਾਦਾਇਕ ਭਾਸ਼ਣ ਨਾਲ ਹੋਈ। ਉਹਨਾਂ ਨੇ ਆਪਣੇ
ਭਾਸ਼ਣ ਰਾਹੀਂ ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼ ਨਾਲ ਜੁੜੇ ਹਰ ਵਿਅਕਤੀ ਨੂੰ ਅਪੀਲ
ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣ ਕੇ ਇਸ ਮੁਹਿੰਮ ਦੀ ਸਫਲਤਾ ਵਿੱਚ ਯੋਗਦਾਨ
ਪਾਉਣ। ਇਸ ਤੋਂ ਬਾਦ ਸਾਰੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸਵਛੱਤਾ ਪ੍ਰਤੀ ਜਾਗਰੂਕ
ਹੋਣ ਅਤੇ ਜਾਗਰੂਕ ਕਰਨ ਲਈ ਸਹੁੰ ਚੁੱਕੀ ਅਤੇ ਵੱਖ-ਵੱਖ ਪਿੰਡਾਂ ਵਿੱਚ ਇਹ ਮੁਹਿੰਮ
ਚਲਾਉਣ ਦਾ ਟੀਚਾ ਰੱਖਿਆ।
ਪਿੰਡ ਲੋਹਾਰਾਂ ਵਿੱਚ ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼ ਵਲੋਂ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼ੂਗਰ, ਬਲੱਡ ਪ੍ਰੈਸ਼ਰ, ਅੱਖਾਂ ਦਾ ਚੈਕਅਪ ਮੁਫਤ ਕੀਤਾ ਗਿਆ ਅਤੇ ਮਾਹਿਰ ਡਾਕਟਰਾਂ ਵਲੋਂ ਮਰੀਜਾਂ ਨੂੰ ਮੁਫਤ ਸਲਾਹ ਵੀ ਦਿੱਤੀ ਗਈ। ਇਸ ਚੈਕਅਪ ਕੈਂਪ ਵਿੱਚ 180 ਤੋਂ ਵੱਧ ਮਰੀਜ਼ਾਂ ਨੇ ਚੈਕਅਪ ਕਰਵਾਇਆ। ਲੋਹਾਰਾਂ ਪਿੰਡ ਦੇ ਲੋਕਾਂ ਨੇ ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਯਤਨਾਂ ਦੀ ਖੁੱਲੇ ਦਿਲ ਨਾਲ ਸ਼ਲਾਘਾ ਕੀਤੀ। ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਸਕੱਤਰ ਡਾ. ਅਨੂਪ ਬੌਰੀ ਨੇ ਵਿਸ਼ਵਾਸ ਦਵਾਇਆ ਕਿ ਭਵਿੱਖ ਵਿੱਚ ਵੀ ਮਾਨਵਤਾ ਦੀ ਸੇਵਾ ਲਈ ਇਹ ਟਰਸਟ ਹਮੇਸ਼ਾ ਅਜਿਹੇ ਯਤਨ ਕਰਦਾ ਰਹੇਗਾ ਅਤੇ ਸਵੱਛ ਭਾਰਤ ਮੁਹਿੰਮ ਨੂੰ ਵੀ ਅੱਗੇ ਵਧਾਉਣ ਲਈ ਅਜਿਹੇ ਪ੍ਰੋਗਰਾਮ ਕੀਤੇ ਜਾਂਦੇ ਰਹਿਣਗੇ।