ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼, ਲੋਹਾਰਾਂ ਕੈਂਪਸ ਦੇ ਐਮ.ਬੀ.ਏ. (ਫਾਈਨਲ ਸਾਲ) ਦੇ 12 ਵਿਦਿਆਰਥੀ ਰਿਲਾਇੰਸ ਰਿਟੇਲ ਕੰਪਨੀ ਲਈ ਸ਼ਾਰਟਲਿਸਟ ਹੋ ਗਏ। ਇਹਨਾਂ ਵਿਦਿਆਰਥੀਆਂ ਨੂੰ ਸਹਾਇਕ ਮੈਨਜਰ ਵਜੋਂ 3 ਲੱਖ ਰੁਪਏ ਸਲਾਨਾ ਦੇ ਪੈਕਜ ਤੇ ਸ਼ਾਰਟਲਿਸਟ ਕੀਤਾ ਗਿਆ। ਸਾਰੇ ਵਿਦਿਆਰਥੀ ਆਪਣੇ ਪ੍ਰਦਰਸ਼ਨ ਤੋਂ ਖੁਸ਼ ਅਤੇ ਸੰਤੁਸ਼ਟ ਸਨ ਅਤੇ ਉਹਨਾਂ ਨੇ ਆਪਣੀ ਇਸ ਸਫਲਤਾ ਲਈ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਕੰਪਨੀ ਦੇ ਐਚ.ਆਰ. ਰਿਜਨਲ ਮੈਨੇਜਰ ਸੁਧਾਂਸ਼ੁ ਭਾਰਦਵਾਜ ਨੇ ਵੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਅਤੇ ਜਾਣਕਾਰੀ ਪ੍ਰਤੀ ਖੁਸ਼ੀ ਪ੍ਰਗਟ ਕਰਦੇ ਹੋਏ ਇਨੋਸੈਂਟ ਹਾਰਟਸ ਕਾਲਜ, ਲੋਹਾਰਾਂ ਵਲੋਂ ਕੀਤੀ ਜਾ ਰਹੀ ਮਿਹਨਤ ਲਈ ਸਟਾਫ ਦੀ ਸ਼ਲਾਘਾ ਕੀਤੀ। ਟ੍ਰੇਨਿੰਗ ਅਤੇ ਪਲੇਸਮੈਂਟ ਅਧਿਕਾਰੀ ਡਾ. ਰੋਹਨ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਤਿੰਨ ਰਾਂਉਡ ਰੱਖੇ ਗਏ ਸਨ। ਪਹਿਲੇ ਰਾਂਉਡ ਵਿੱਚ ਲਿਖਤੀ ਟੈਸਟ ਸੀ, ਉਸ ਤੋਂ ਬਾਦ ਗਰੁਪ ਡਿਸਕਸ਼ਨ ਅਤੇ ਆਖਰੀ ਰਾਂਉਡ ਆਹਮੋ-ਸਾਹਮਣੇ ਇੰਟਰਵਿਊ ਦਾ ਸੀ। ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼ ਦੇ ਗਰੁਪ ਡਾਇਰੈਕਟਰ ਡਾ. ਸ਼ੈਲੇਸ਼ ਤ੍ਰਿਪਾਠੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਬੌਰੀ ਮੈਮੋਰੀਅਲ ਐਜੁਕੇਸ਼ਨਲ ਐੰਡ ਮੈਡੀਕਲ ਟਰਸਟ ਦੇ ਅਕਾਦਮਿਕ ਸਕਤਰ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹਨਾਂ ਨੂੰ ਆਪਣੇ ਵਿਦਿਆਰਥੀਆਂ ਤੇ ਮਾਣ ਹੈ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਨੈਸ਼ਨਲ ਟੈਸਟਿੰਗ ਏਜੈਂਂਸੀ ਦੁਆਰਾ ਲਈ ਗਈ (ਜੇ.ਈ.ਈ.) ਮੇਨਸ ਦੀ ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੇ ਪਰਸੇਂਨਟਾਈਲ ਜਾਰੀ ਕੀਤੇ ਹਨ। ਵੈਭਵ ਮੱਕੜ ਨੇ (98.46), ਗੁਰਜੋਤ ਨੇ (97.11), ਤਾਨਿਆ ਨੇ (92.03), ਪ੍ਰਿਤਿਸ਼ ਨੇ (92.01), ਰਿਪੁਦਮਨ ਸਿੰਘ ਨੇ (92.00), ਰਸਲੀਨ ਨੇ (89.37), ਦਿਵਿਆਂਸ਼ੂ ਕਟਾਰੀਆ ਨੇ (88.31), ਕਨਿਸ਼ਕਾ ਨੇ (88.03), ਦੀਪਸ਼ਿਖਾ ਨੇ (87.09), ਦਿਵਿਆਂਸ਼ੀ ਨੇ (87.07), ਇਸ਼ਾਨ ਨੇ (87.03), ਦੀਪਾਲੀ ਅਗਰਵਾਲ ਨੇ (85.97),ਪੀਯੂਸ਼ ਨੇ (85.06), ਯਸ਼ਿਕਾ ਨੇ (84.96), ਤੁਸ਼ਿਤਾ ਕਪੂਰ ਨੇ (84.05), ਦੀਪਾਲੀ ਨੇ (82.39), ਆਸ਼ਮਨ ਨੇ (82.07), ਰਾਘਵ ਸ਼ਰਮਾ ਨੇ (81.06), ਕੁਸ਼ਲ ਨੇ (81.01), ਨਿਆਸ ਸਯਾਲ ਅਤੇ ਨੀਲੇਸ਼ ਨੇ 80 ਪਰਮੇਂਨਟਾਈਨ ਪ੍ਰਾਪਤ ਕੀਤੀ। ਇਹਨਾਂ ਦੇ ਫਾਈਨਲ ਰੈਂਕ ਜੇ.ਈ.ਈ. ਦੀ ਦੂਸਰੀ ਪ੍ਰੀਖਿਆ ਤੋਂ ਬਾਅਦ ਹੀ ਜਾਰੀ ਹੋਣਗੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ਅਤੇ ਅਪ੍ਰੈਲ ਵਿੱਚ ਹੋਣ ਵਾਲੀ ਪ੍ਰੀਖਿਆ ਵਿੱਚ ਚੰਗੇ ਪ੍ਰਤੀਸ਼ਤ ਪ੍ਰਾਪਤ ਕਰਨ ਦੇ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇੰਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਿਦਿਆਰਥੀਆਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ...