ਇਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਅਤੇ ਕਰਾਟੇ ਵਿੱਚ ਲਗਾਤਾਰ ਆਪਣਾ ਦਬਦਬਾ ਬਣਾਉਂਦੇ ਹੋਏ ਤਗਮਿਆਂ ਦੀ ਝੜੀ ਲਗਾ ਦਿੱਤੀ। ਅਭਿਨਵ ਠਾਕੁਰ ਨੇ ਪੰਜਾਬ ਸੱਟੇਟ ਬੈਡਮਿੰਟਨ ਮੁਕਾਬਲੇ ਵਿੱਚ ਅੰਡਰ-17 ਵਰਗ ਦੇ ਡਬਲ ਮੁਕਾਬਲੇ ਵਿੱਚ ਸੋਨ ਤਗਮਾ ਅਤੇ ਅੰਡਰ-19 ਸਿੰਗਲ ਵਿੱਚ ਸਿਲਵਰ ਮੈਡਲ ਜਿੱਤਿਆ। ਕਰਾਟੇ ਚੈਂਪਿਅਨਸ਼ਿਪ ਵਿੱਚ ਲੋਹਾਰਾਂ ਦੇ ਛੇਵੀਂ ਜਮਾਤ ਦੇ ਦਿਵਾਂਸ਼ੂ ਭੱਲਾ ਨੇ ਸਟੇਟ ਕਰਾਟੇ ਚੈਂਪਿਅਨਸ਼ਿਪ ਵਿੱਚ ਸੋਨ ਤਗਮਾ ਜਿੱਤਿਆ ਜਦਕਿ ਜੀ.ਐਮ.ਟੀ. ਬ੍ਰਾਂਚ ਦੇ ਗੁਰਤੇਜ ਸਿੰਘ ਨੇ ਅੰਡਰ-17 ਵਰਗ ਵਿੱਚ ਸੋਨ ਤਗਮਾ ਅਤੇ ਸਮਰਥ ਰਖੇਜਾ ਨੇ ਅੰਡਰ-19 ਵਰਗ ਵਿੱਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਤੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਜੇਤੂ ਵਿਦਿਆਥੀਆਂ ਨੂੰ ਵਧਾਈ ਦਿੱਤੀ ਅਤੇ ਦੋਹਾਂ ਖੇਡਾਂ ਦੇ ਕੋਚਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਬੌਰੀ ਮੈਮੋਰੀਅਲ ਐਜੁਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸੇ ਪ੍ਰਕਾਰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।
ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੁਕੇਸ਼ਨ ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜੋ ਵਿਸ਼ੇਸ਼ ਤੌਰ ਤੇ ਬਸ ਡਰਾਈਵਰਾਂ, ਅਟੈਂਡੈਂਟ ਅਤੇ ਬਸ ਹੈਲਪਰਾਂ (ਮੇਡ) ਲਈ ਸੀ। ਇਹ ਸੈਮੀਨਾਰ ਪੁਲਿਸ ਕਮਿਸ਼ਨਰ ਜਲੰਧਰ ਪਰਵੀਨ ਕੁਮਾਰ ਸਿਨਹਾ (ਆਈ.ਪੀ.ਐਸ.) ਅਤੇ ਕੁਲਵੰਤ ਸਿੰਘ (ਏ.ਡੀ.ਸੀ.ਪੀ. ਟ੍ਰੈਫਿਕ) ਦੇ ਹੁਕਮ ਅਨੁਸਾਰ ਕਮਿਸ਼ਨਰੇਟ ਜਲੰਧਰ ਦੇ ਟ੍ਰੈਫਿਕ ਐਜੁਕੇਸ਼ਨ ਸੈਲ ਵਲੋਂ ਕੀਤਾ ਗਿਆ। ਏ.ਐਸ.ਆਈ. ਸ਼ਮਸ਼ੇਰ ਸਿੰਘ ਨੇ 'ਸੇਫ ਸਕੂਲ ਵਾਹਨ' ਸਕੀਮ ਨਾਲ ਸਭ ਨੂੰ ਜਾਣੂ ਕਰਵਾਇਆ। ਹੈਡ ਕਾਂਸਟੇਬਲ ਰਮੇਸ਼ ਕੁਮਾਰ ਨੇ ਟ੍ਰੈਫਿਕ ਨਿਯਮਾਂ ਅਤੇ ਟ੍ਰੈਫਿਕ ਚਿੰਨ•ਾਂ ਪ੍ਰਤੀ ਬਸ ਚਾਲਕਾਂ ਨੂੰ ਜਾਗਰੂਕ ਕੀਤਾ। ਸ਼ਮਸ਼ੇਰ ਸਿੰਘ, ਏ.ਐਸ.ਆਈ. ਨੇ ਸਾਰੇ ਬਸ ਡਰਾਈਵਰਾਂ, ਕੰਡਕਟਰਾਂ ਅਤੇ ਹੈਲਪਰਾਂ ਨੂੰ ਸੰਹੁ ਚੁਕਾਈ ਕਿ ਉਹ ਸਭ ਟ੍ਰੈਫਿਕ ਨਿਯਮਾਂ ਦਾ ਪਾਲਣ ਆਪਣਾ ਫਰਜ਼ ਸਮਝ ਕੇ ਕਰਨਗੇ। ਉਹਨਾਂ ਨੇ ਸਭ ਨੂੰ ਦੱਸਿਆ ਕਿ ਉਹਨਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕਿਹੋ ਜਿਹਾ ਬਰਤਾਵ ਕਰਨਾ ਚਾਹੀਦਾ ਹੈ। ਉਹਨਾਂ ਮੌਕੇ ਤੇ ਮੌਜੂਦ ਲੋਕਾਂ ਦੇ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ। ਡਾਇਰੈਕਟਰ ਪ੍ਰਿੰਸੀਪਲ (ਸਕੂਲਜ਼) ਧੀਰਜ ਬਨਾਤੀ, ਕਾਰਜਕਾਰੀ ਅਧਿਕਾਰੀ ਮਨੀਸ਼ ਜੋਸ਼ੀ, ਸੀਨੀਅਰ ਟਰਾਂਸਪੋਰਟ ਇੰਚਾਰਜ ਸਤੀਸ਼ ਕੁਮਾਰ ਇਸ ਸੈਮੀਨਾਰ ਵਿੱਚ ਮੌਜੂਦ ਸਨ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਇਸ ਮੌਕੇ ਕਿਹਾ ਕਿ ਟ੍ਰੈਫਿਕ ਪੁਲਿ...