ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼ ਵਲੋਂ ਆਪਣੇ ਸੂਚਨਾ ਤਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਲਈ ਉਦਯੋਗਿਕ ਫੇਰੀ ਦਾ ਆਯੋਜਨ ਕੀਤਾ ਗਿਆ। ਐਮ.ਸੀ.ਏ. ਅਤੇ ਬੀ.ਸੀ.ਏ. (ਆਖਰੀ ਸਾਲ) ਦੇ ਵਿਦਿਆਰਥੀਆਂ ਨੇ ਇਸ ਫੇਰੀ ਵਿੱਚ ਭਾਗ ਲਿਆ। ਵਿਦਿਆਰਥੀਆਂ ਨੂੰ ਮੋਹਾਲੀ ਵਿਖੇ ਕ੍ਰਿਏਟਿਵਨ ਤਕਨਾਲੋਜੀਜ਼ ਲੈ ਜਾਇਆ ਗਿਆ। ਇਸ ਫੇਰੀ ਦੌਰਾਨ ਸਹਾਇਕ ਪ੍ਰੋਫੈਸਰ ਗੁਰਪ੍ਰੀਤ ਸਿੰਘ ਅਤੇ ਸਹਾਇਕ ਪ੍ਰੋਫੈਸਰ ਜਸਮੀਤ ਕੌਰ ਨੇ ਵਿਦਿਆਰਥੀਆਂ ਦੀ ਅਗੁਵਾਈ ਕੀਤੀ ਅਤੇ ਉਹਨਾਂ ਨੂੰ ਉਦਯੋਗਿਕ ਫੇਰੀ ਦੇ ਮਹਤੱਵ ਬਾਰੇ ਦੱਸਿਆ। ਕ੍ਰਿਏਟਿਵਨ ਤਕਨਾਲੋਜੀਜ਼ ਦੇ ਮੈਨਜਰ ਦਿਨੇਸ਼ ਠਾਕੁਰ ਨੇ ਵੱਖ-ਵੱਖ ਵਿਭਾਗਾਂ ਅਤੇ ਉਹਨਾਂ ਵਿਭਾਗਾਂ ਦੀ ਕਾਰਜਸ਼ੈਲੀ ਬਾਰੇ ਵਿਦਿਆਰਥੀਆਂ ਨੂ ਦੱਸਿਆ। ਉਹਨਾਂ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਕੈਰਿਅਰ ਕਿਵੇਂ ਬਣਾਇਆ ਜਾਵੇ, ਇਸ ਬਾਰੇ ਵੀ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਇਸ ਫੇਰੀ ਦੌਰਾਨ ਬਹੁਤ ਧਿਆਨ ਨਾਲ ਸਭ ਕੁਝ ਸਮਝਿਆ ਅਤੇ ਇਸ ਫੇਰੀ ਨੂੰ ਆਪਣੇ ਭਵਿੱਖ ਲਈ ਬਹੁਤ ਲਾਹੇਵੰਦ ਦੱਸਿਆ।
ਨੈਸ਼ਨਲ ਟੈਸਟਿੰਗ ਏਜੈਂਂਸੀ ਦੁਆਰਾ ਲਈ ਗਈ (ਜੇ.ਈ.ਈ.) ਮੇਨਸ ਦੀ ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੇ ਪਰਸੇਂਨਟਾਈਲ ਜਾਰੀ ਕੀਤੇ ਹਨ। ਵੈਭਵ ਮੱਕੜ ਨੇ (98.46), ਗੁਰਜੋਤ ਨੇ (97.11), ਤਾਨਿਆ ਨੇ (92.03), ਪ੍ਰਿਤਿਸ਼ ਨੇ (92.01), ਰਿਪੁਦਮਨ ਸਿੰਘ ਨੇ (92.00), ਰਸਲੀਨ ਨੇ (89.37), ਦਿਵਿਆਂਸ਼ੂ ਕਟਾਰੀਆ ਨੇ (88.31), ਕਨਿਸ਼ਕਾ ਨੇ (88.03), ਦੀਪਸ਼ਿਖਾ ਨੇ (87.09), ਦਿਵਿਆਂਸ਼ੀ ਨੇ (87.07), ਇਸ਼ਾਨ ਨੇ (87.03), ਦੀਪਾਲੀ ਅਗਰਵਾਲ ਨੇ (85.97),ਪੀਯੂਸ਼ ਨੇ (85.06), ਯਸ਼ਿਕਾ ਨੇ (84.96), ਤੁਸ਼ਿਤਾ ਕਪੂਰ ਨੇ (84.05), ਦੀਪਾਲੀ ਨੇ (82.39), ਆਸ਼ਮਨ ਨੇ (82.07), ਰਾਘਵ ਸ਼ਰਮਾ ਨੇ (81.06), ਕੁਸ਼ਲ ਨੇ (81.01), ਨਿਆਸ ਸਯਾਲ ਅਤੇ ਨੀਲੇਸ਼ ਨੇ 80 ਪਰਮੇਂਨਟਾਈਨ ਪ੍ਰਾਪਤ ਕੀਤੀ। ਇਹਨਾਂ ਦੇ ਫਾਈਨਲ ਰੈਂਕ ਜੇ.ਈ.ਈ. ਦੀ ਦੂਸਰੀ ਪ੍ਰੀਖਿਆ ਤੋਂ ਬਾਅਦ ਹੀ ਜਾਰੀ ਹੋਣਗੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ਅਤੇ ਅਪ੍ਰੈਲ ਵਿੱਚ ਹੋਣ ਵਾਲੀ ਪ੍ਰੀਖਿਆ ਵਿੱਚ ਚੰਗੇ ਪ੍ਰਤੀਸ਼ਤ ਪ੍ਰਾਪਤ ਕਰਨ ਦੇ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇੰਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਿਦਿਆਰਥੀਆਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ...