Skip to main content

INDUSTRIAL VISIT FOR IT DEPARTMENT STUDENTS


Innocent Hearts Group of Institutions organized an industrial visit for its Information Technology department students. Students of MCA & BCA final participated in this visit.  Students visited Kreativan Technologies, Mohali. In this visit Assistant Professor Gurpreet Singh & Assistant Professor Jasmeet Kaur accompanied & guided the students about the importance and need of industrial visit. Mr Dinesh Thakur (Manager)of Kreativan Technologies explained about the different department and also the working style of the various departments. In this visit he also guided the students about the new technology and given the career guidance in the area of information technology. The students were very much curious about the visit and joined the visit with full dedication and interest.

Popular posts from this blog

ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਜੇ.ਈ.ਈ. ਵਿੱਚ ਸ਼ਾਨਦਾਰ ਪ੍ਰਦਰਸ਼ਨ

ਨੈਸ਼ਨਲ ਟੈਸਟਿੰਗ ਏਜੈਂਂਸੀ ਦੁਆਰਾ ਲਈ ਗਈ (ਜੇ.ਈ.ਈ.) ਮੇਨਸ ਦੀ ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੇ ਪਰਸੇਂਨਟਾਈਲ ਜਾਰੀ ਕੀਤੇ ਹਨ। ਵੈਭਵ ਮੱਕੜ ਨੇ (98.46), ਗੁਰਜੋਤ ਨੇ (97.11), ਤਾਨਿਆ ਨੇ (92.03), ਪ੍ਰਿਤਿਸ਼ ਨੇ (92.01), ਰਿਪੁਦਮਨ ਸਿੰਘ ਨੇ (92.00), ਰਸਲੀਨ ਨੇ (89.37), ਦਿਵਿਆਂਸ਼ੂ ਕਟਾਰੀਆ ਨੇ (88.31), ਕਨਿਸ਼ਕਾ ਨੇ (88.03), ਦੀਪਸ਼ਿਖਾ ਨੇ (87.09), ਦਿਵਿਆਂਸ਼ੀ ਨੇ (87.07), ਇਸ਼ਾਨ ਨੇ (87.03), ਦੀਪਾਲੀ ਅਗਰਵਾਲ ਨੇ (85.97),ਪੀਯੂਸ਼ ਨੇ (85.06), ਯਸ਼ਿਕਾ ਨੇ (84.96), ਤੁਸ਼ਿਤਾ ਕਪੂਰ ਨੇ (84.05), ਦੀਪਾਲੀ ਨੇ (82.39), ਆਸ਼ਮਨ ਨੇ (82.07), ਰਾਘਵ ਸ਼ਰਮਾ ਨੇ (81.06), ਕੁਸ਼ਲ ਨੇ (81.01), ਨਿਆਸ ਸਯਾਲ ਅਤੇ ਨੀਲੇਸ਼ ਨੇ 80 ਪਰਮੇਂਨਟਾਈਨ ਪ੍ਰਾਪਤ ਕੀਤੀ। ਇਹਨਾਂ ਦੇ ਫਾਈਨਲ ਰੈਂਕ ਜੇ.ਈ.ਈ. ਦੀ ਦੂਸਰੀ ਪ੍ਰੀਖਿਆ ਤੋਂ ਬਾਅਦ ਹੀ ਜਾਰੀ ਹੋਣਗੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ  ਧੀਰਜ ਬਨਾਤੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ਅਤੇ ਅਪ੍ਰੈਲ ਵਿੱਚ ਹੋਣ ਵਾਲੀ ਪ੍ਰੀਖਿਆ ਵਿੱਚ ਚੰਗੇ ਪ੍ਰਤੀਸ਼ਤ ਪ੍ਰਾਪਤ ਕਰਨ ਦੇ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇੰਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਿਦਿਆਰਥੀਆਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ...

ਇਨੋਸੈਂਟ ਹਾਰਟਸ ਸਕੂਲ ਵਿਖੇ 'ਸੇਫ ਸਕੂਲ ਵਾਹਨ' ਤੇ ਸੈਮੀਨਾਰ

ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੁਕੇਸ਼ਨ ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜੋ ਵਿਸ਼ੇਸ਼ ਤੌਰ ਤੇ ਬਸ ਡਰਾਈਵਰਾਂ, ਅਟੈਂਡੈਂਟ ਅਤੇ ਬਸ ਹੈਲਪਰਾਂ (ਮੇਡ) ਲਈ ਸੀ। ਇਹ ਸੈਮੀਨਾਰ ਪੁਲਿਸ ਕਮਿਸ਼ਨਰ ਜਲੰਧਰ ਪਰਵੀਨ ਕੁਮਾਰ ਸਿਨਹਾ (ਆਈ.ਪੀ.ਐਸ.) ਅਤੇ ਕੁਲਵੰਤ ਸਿੰਘ (ਏ.ਡੀ.ਸੀ.ਪੀ. ਟ੍ਰੈਫਿਕ) ਦੇ ਹੁਕਮ ਅਨੁਸਾਰ ਕਮਿਸ਼ਨਰੇਟ ਜਲੰਧਰ ਦੇ ਟ੍ਰੈਫਿਕ ਐਜੁਕੇਸ਼ਨ ਸੈਲ ਵਲੋਂ ਕੀਤਾ ਗਿਆ। ਏ.ਐਸ.ਆਈ. ਸ਼ਮਸ਼ੇਰ ਸਿੰਘ ਨੇ 'ਸੇਫ ਸਕੂਲ ਵਾਹਨ' ਸਕੀਮ ਨਾਲ ਸਭ ਨੂੰ ਜਾਣੂ ਕਰਵਾਇਆ। ਹੈਡ ਕਾਂਸਟੇਬਲ ਰਮੇਸ਼ ਕੁਮਾਰ ਨੇ ਟ੍ਰੈਫਿਕ ਨਿਯਮਾਂ ਅਤੇ ਟ੍ਰੈਫਿਕ ਚਿੰਨ•ਾਂ ਪ੍ਰਤੀ ਬਸ ਚਾਲਕਾਂ ਨੂੰ ਜਾਗਰੂਕ ਕੀਤਾ। ਸ਼ਮਸ਼ੇਰ ਸਿੰਘ, ਏ.ਐਸ.ਆਈ. ਨੇ ਸਾਰੇ ਬਸ ਡਰਾਈਵਰਾਂ, ਕੰਡਕਟਰਾਂ ਅਤੇ ਹੈਲਪਰਾਂ ਨੂੰ ਸੰਹੁ ਚੁਕਾਈ ਕਿ ਉਹ ਸਭ ਟ੍ਰੈਫਿਕ ਨਿਯਮਾਂ ਦਾ ਪਾਲਣ ਆਪਣਾ ਫਰਜ਼ ਸਮਝ ਕੇ ਕਰਨਗੇ। ਉਹਨਾਂ ਨੇ ਸਭ ਨੂੰ ਦੱਸਿਆ ਕਿ ਉਹਨਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕਿਹੋ ਜਿਹਾ ਬਰਤਾਵ ਕਰਨਾ ਚਾਹੀਦਾ ਹੈ। ਉਹਨਾਂ ਮੌਕੇ ਤੇ ਮੌਜੂਦ ਲੋਕਾਂ ਦੇ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ। ਡਾਇਰੈਕਟਰ ਪ੍ਰਿੰਸੀਪਲ (ਸਕੂਲਜ਼) ਧੀਰਜ ਬਨਾਤੀ, ਕਾਰਜਕਾਰੀ ਅਧਿਕਾਰੀ ਮਨੀਸ਼ ਜੋਸ਼ੀ, ਸੀਨੀਅਰ ਟਰਾਂਸਪੋਰਟ ਇੰਚਾਰਜ ਸਤੀਸ਼ ਕੁਮਾਰ ਇਸ ਸੈਮੀਨਾਰ ਵਿੱਚ ਮੌਜੂਦ ਸਨ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਇਸ ਮੌਕੇ ਕਿਹਾ ਕਿ ਟ੍ਰੈਫਿਕ ਪੁਲਿ...

ਇਨੋਸੈਂਟ ਹਾਰਟਸ ਦਾ ਵੰਸ਼ ਤਾਈਕਵਾਂਡੋ ਵਿੱਚ ਸੋਨ ਤਗਮਾ ਜਿੱਤ ਕੇ ਰਾਜ ਲਈ ਚੁਣਿਆ ਗਿਆ

ਇਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਦੀ ਨੌਵੀਂ ਜਮਾਤ ਦਾ ਵਿਦਿਆਰਥੀ ਵੰਸ਼ ਪੰਜਾਬ ਸਕੂਲ ਜ਼ਿਲ•ਾ ਤਾਈਕਵਾਂਡੋ ਵਿੱਚ ਅੰਡਰ-17 ਵਰਗ ਵਿੱਚ ਪਹਿਲੇ ਸਥਾਨ ਤੇ ਰਿਹਾ ਅਤੇ ਉਸਨੇ ਫਿਰ ਤੋਂ ਸੋਨ ਤਗਮੇ ਤੇ ਕਬਜ਼ਾ ਕਰ ਲਿਆ। ਵੰਸ਼ ਨੇ ਇਕ ਵਾਰ ਫਿਰ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਪਹਿਲਾਂ ਵੀ ਵੰਸ਼ ਸਕੂਲ ਲਈ ਕਈ ਤਗਮੇ ਜਿੱਤ ਚੁੱਕਿਆ ਹੈ। ਜ਼ਿਲ•ਾ ਪਧੱਰੀ ਜਿੱਤ ਨਾਲ ਹੀ ਵੰਸ਼ ਦੀ ਚੋਣ ਰਾਜ-ਪਧੱਰੀ ਟੀਮ ਲਈ ਹੋ ਗਈ। ਇਹ ਮੁਕਾਬਲਾ ਲਾ-ਬਲਾਸਮ ਸਕੂਲ ਵਿਖੇ ਹੋਇਆ। ਵੰਸ਼ ਦੀ ਇਸ ਸ਼ਾਨਦਾਰ ਸਫਲਤਾ ਤੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਅਤੇ ਵਾਈਸ ਪ੍ਰਿੰਸੀਪਲ ਸ਼ਰਮੀਲਾ ਨਾਕਰਾ ਨੇ ਸਕੂਲ ਦੇ ਖੇਡ ਇੰਚਾਰਜ ਸੰਜੀਵ ਭਾਰਦਵਾਜ ਅਤੇ ਕੋਚ ਹਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ। ਸਕੂਲ ਦੀ ਮੈਨਜਮੈਂਟ ਨੇ ਵੰਸ਼ ਨੂੰ ਵਧਾਈ ਦਿੰਦੇ ਹੋਏ ਰਾਜ-ਪਧੱਰ ਤੇ ਵੀ ਜਿੱਤ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੌਰੀ ਮੈਮੋਰੀਅਲ ਐਜੁਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਵੰਸ਼ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਵੰਸ਼ ਨੂੰ ਵਿਸ਼ੇਸ਼ ਰੂਪ ਤੋਂ ਟਯੂਸ਼ਨ ਫੀਸ ਵਿੱਚ ਰਾਹਤ ਦਿੱਤੀ ਜਾਵੇਗੀ।