ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼ ਵਲੋਂ ਇਕ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ ਜਿਸ ਦਾ ਵਿਸ਼ਾ ਸੀ-ਪ੍ਰੀਖਿਆ ਦੇ ਦਬਾਅ ਤੋਂ ਛੁਟਕਾਰਾ ਕਿਵੇਂ ਪਾਇਆ ਜਾਵੇ। ਇਸ ਵਰਕਸ਼ਾਪ ਵਿੱਚ ਸਹਾਇਕ ਪ੍ਰੋਫੈਸਰ ਗਗਨਦੀਪ ਚੀਮਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਹ ਵਰਕਸ਼ਾਪ ਕਰਵਾਉਣ ਦਾ ਮੰਤਵ ਬੱਚਿਆਂ ਨੂੰ ਪ੍ਰੀਖਿਆ ਦੇ ਦਿਨਾਂ ਵਿੱਚ ਪੜਾਈ ਬਾਰੇ ਯੋਜਨਾਬੰਦੀ ਕਰਨ ਅਤੇ ਪ੍ਰੀਖਿਆ ਕਿਵੇਂ ਦਿੱਤੀ ਜਾਵੇ, ਇਸ ਬਾਰੇ ਜਾਗਰੂਕ ਕਰਨਾ ਸੀ। ਸਹਾਇਕ ਪ੍ਰੋਫੈਸਰ ਗਗਨਦੀਪ ਚੀਮਾ ਨੇ ਦੱਸਿਆ ਕਿ ਫਾਈਨਲ ਪ੍ਰੀਖਿਆ ਸ਼ੁਰੂ ਹੋਣ ਵਾਲੀ ਹੈ, ਇਸ ਲਈ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਦਬਾਅ ਤੋਂ ਨਜਿੱਠਣ ਲਈ ਆਪਣੇ ਆਪ ਨੂੰ ਤਿਆਰ ਕਰ ਲੈਣਾ ਚਾਹੀਦਾ ਹੈ ਅਤੇ ਇਹ ਸਿਰਫ ਯੋਜਨਾਬੰਦੀ ਕਰਨ ਨਾਲ ਹੀ ਸੰਭਵ ਹੈ। ਇਸ ਤੋਂ ਬਗੈਰ ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰਸ਼ਨ-ਪੱਤਰ ਹੱਲ ਕਰਨ ਦੇ ਤਰੀਕੇ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਭ ਨੂੰ ਪ੍ਰਸ਼ਨ ਪੱਤਰ ਲੜੀਵਾਰ ਅਨੁਸਾਰ ਹੀ ਹੱਲ ਕਰਨਾ ਚਾਹੀਦਾ ਹੈ। ਉੱਤਰ ਲਿਖੱਣ ਅਤੇ ਉਸਨੂੰ ਉਜਾਗਰ ਕਰਨ ਲਈ ਕਾਲੇ ਜਾਂ ਨੀਲੇ ਪੈਨ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਨਵਾਂ ਜਵਾਬ ਇਕ ਲਾਈਨ ਛੱਡ ਕੇ ਸ਼ੁਰੂ ਕਰਨਾ ਚਾਹੀਦਾ ਹੈ। ਸ਼ੀਟ ਦੇ ਦੋਵੇਂ ਪਾਸੇ 3 ਸੈਂਟੀਮੀਟਰ ਦੀ ਖਾਲੀ ਥਾਂ ਛੱਡਣੀ ਚਾਹੀਦੀ ਹੈ। ਕੋਈ ਵੀ ਚਿੱਤਰ ਬਨਾਉਣ ਲਈ ਪੈਂਸਿਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਹਰ ਪ੍ਰਸ਼ਨ ਦੇ ਨਾਲ ਚਿੱਤਰ ਜ਼ਰੂਰ ਬਣਾਇਆ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੂੰ ਸਾਰੇ ਪ੍ਰਸ਼ਨਾਂ ਦੇ ਉੱਤਰ ਜ਼ਰੂਰ ਦੇਣੇ ਚਾਹੀਦੇ ਹਨ। ਪ੍ਰੀਖਿਆ ਦੇ ਅੰਤ ਵਿੱਚ ਜੇਕਰ ਸਮਾਂ ਘੱਟ ਰਹਿ ਜਾਵੇ ਤਾਂ ਕੋਈ ਵੀ ਪ੍ਰਸ਼ਨ ਛਡੱਣਾ ਨਹੀਂ ਚਾਹੀਦਾ ਸਗੋਂ ਸੰਖੇਪ ਵਿੱਚ ਉਸਦਾ ਉੱਤਰ ਜ਼ਰੂਰ ਦੇਣਾ ਚਾਹੀਦਾ ਹੈ।
ਨੈਸ਼ਨਲ ਟੈਸਟਿੰਗ ਏਜੈਂਂਸੀ ਦੁਆਰਾ ਲਈ ਗਈ (ਜੇ.ਈ.ਈ.) ਮੇਨਸ ਦੀ ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੇ ਪਰਸੇਂਨਟਾਈਲ ਜਾਰੀ ਕੀਤੇ ਹਨ। ਵੈਭਵ ਮੱਕੜ ਨੇ (98.46), ਗੁਰਜੋਤ ਨੇ (97.11), ਤਾਨਿਆ ਨੇ (92.03), ਪ੍ਰਿਤਿਸ਼ ਨੇ (92.01), ਰਿਪੁਦਮਨ ਸਿੰਘ ਨੇ (92.00), ਰਸਲੀਨ ਨੇ (89.37), ਦਿਵਿਆਂਸ਼ੂ ਕਟਾਰੀਆ ਨੇ (88.31), ਕਨਿਸ਼ਕਾ ਨੇ (88.03), ਦੀਪਸ਼ਿਖਾ ਨੇ (87.09), ਦਿਵਿਆਂਸ਼ੀ ਨੇ (87.07), ਇਸ਼ਾਨ ਨੇ (87.03), ਦੀਪਾਲੀ ਅਗਰਵਾਲ ਨੇ (85.97),ਪੀਯੂਸ਼ ਨੇ (85.06), ਯਸ਼ਿਕਾ ਨੇ (84.96), ਤੁਸ਼ਿਤਾ ਕਪੂਰ ਨੇ (84.05), ਦੀਪਾਲੀ ਨੇ (82.39), ਆਸ਼ਮਨ ਨੇ (82.07), ਰਾਘਵ ਸ਼ਰਮਾ ਨੇ (81.06), ਕੁਸ਼ਲ ਨੇ (81.01), ਨਿਆਸ ਸਯਾਲ ਅਤੇ ਨੀਲੇਸ਼ ਨੇ 80 ਪਰਮੇਂਨਟਾਈਨ ਪ੍ਰਾਪਤ ਕੀਤੀ। ਇਹਨਾਂ ਦੇ ਫਾਈਨਲ ਰੈਂਕ ਜੇ.ਈ.ਈ. ਦੀ ਦੂਸਰੀ ਪ੍ਰੀਖਿਆ ਤੋਂ ਬਾਅਦ ਹੀ ਜਾਰੀ ਹੋਣਗੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ਅਤੇ ਅਪ੍ਰੈਲ ਵਿੱਚ ਹੋਣ ਵਾਲੀ ਪ੍ਰੀਖਿਆ ਵਿੱਚ ਚੰਗੇ ਪ੍ਰਤੀਸ਼ਤ ਪ੍ਰਾਪਤ ਕਰਨ ਦੇ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇੰਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਿਦਿਆਰਥੀਆਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ...