ਸਫਲਤਾ ਦੀ ਪੌੜੀ ਉੱਤੇ ਕਦਮ-ਦਰ-ਕਦਮ ਚੜ•ਦੇ ਹੋਏ ਇਨੋਸੈਂਟ ਹਾਰਟਸ ਉੱਚ ਮੁਕਾਮ ਹਾਸਿਲ ਕਰ ਰਿਹਾ ਹੈ। ਇਸੀ ਵਿੱਚ ਇੱਕ ਹੋਰ ਸਿਤਾਰਾ ਸਜਾਉਂਦੇ ਹੋਏ 'ਸਕੂਲ ਸਟਾਰਸ' ਨੇ ਕੋ-ਕਰੀਕੁਲਰ ਸਿੱਖਿਆ ਨੂੰ ਉਤਸਾਹਿਤ ਕਰਨ ਲਈ ਇਨੋਸੈਂਟ ਹਾਰਟਸ ਨੂੰ 'ਨੈਸ਼ਨਲ ਸਕੂਲ ਐਕਸੀਲੈਂਸ ਅਵਾਰਡ' ਨਾਲ ਸਨਮਾਨਿਤ ਕੀਤਾ। ਇਹ ਸਨਮਾਨ ਚੰਡੀਗੜ• ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਡਾਇਰੈਕਟਰ ਪਿੰ੍ਰਸੀਪਲ ਧੀਰਜ ਬਨਾਤੀ ਨੇ ਪ੍ਰਾਪਤ ਕੀਤਾ। ਇਸ ਮੌਕੇ 'ਤੇ ਉਹਨਾਂ ਨੂੰ 'ਸਕੂਲ ਲੀਡਰ' ਦਾ ਸਨਮਾਨ ਵੀ ਦਿੱਤਾ ਗਿਆ। ਮੁੱਖ ਮਹਿਮਾਨ ਚਰਨਜੀਤ ਸਿੰਘ ਅਤੇ ਕੋ-ਫਾਂਊੂਡਰ ਬਿੰਦੂਰਾਨਾ ਅਤੇ ਅਭਿਨਵ ਧਰ ਦੇ ਹੱਥੋਂ ਧੀਰਜ ਬਨਾਤੀ ਨੇ ਇਹ ਸਨਮਾਨ ਹਾਸਿਲ ਕੀਤਾ। ਇਹ ਅਵਾਰਡ ਉਹਨਾਂ ਸਕੂਲਾਂ ਨੂੰ ਦਿੱਤਾ ਜਾਂਦਾ ਹੈ, ਜੋ ਅਕੈਡਮਿਕ ਸਿੱਖਿਆ ਦੇ ਨਾਲ-ਨਾਲ ਪਾਠਕ੍ਰਮ ਵਿੱਚ ਕੋ-ਕਰੀਕੁਲਰ ਗਤੀਵਿਧੀਆਂ ਨੂੰ ਵੀ ਸ਼ਾਮਿਲ ਕਰਦੇ ਹਨ ਅਤੇ ਬੱਚਿਆਂ ਦੇ ਸਰਬ-ਪੱਖੀ ਵਿਕਾਸ ਲਈ ਉਹਨਾਂ ਨੂੰ ਉਤਸਾਹਿਤ ਕਰਦੇ ਹਨ। ਸਕੂਲ ਸਟਾਰਸ ਉਹਨਾਂ ਟੀਮ ਲੀਡਰਸ ਦਾ ਵੀ ਸਨਮਾਨ ਕਰਦਾ ਹੈ, ਜੋ ਬੱਚਿਆਂ ਵਿੱਚ ਛੁਪੀ ਪ੍ਰਤਿਭਾ ਨੂੰ ਪਹਿਚਾਣ ਕੇ ਉਸਨੂੰ ਉਜਾਗਰ ਕਰਨ ਦਾ ਮੌਕਾ ਦਿੰਦੇ ਹਨ ਅਤੇ ਪ੍ਰੋਤਸਾਹਨ ਦਿੰਦੇ ਹਨ। ਇਨੋਸੈਂਟ ਹਾਰਟਸ ਇੱਕ ਅਜਿਹਾ ਸਕੂਲ ਹੈ, ਜਿੱਥੇ ਬੱਚਿਆਂ ਦੀ ਪੜ•ਾਈ ਦੇ ਨਾਲ-ਨਾਲ ਉਹਨਾਂ ਦੀ ਸਿਰਜਨਾਤਮਕ ਅਤੇ ਰਚਨਾਤਮਕ ਕਲਾ ਨੂੰ ਵੀ ਨਿਖਾਰਿਆ ਜਾਂਦਾ ਹੈ। ਇਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾ. ਅਨੂਪ ਬੌਰੀ ਨੂੰ ਡਾਇਰੈਕਟਰ ਪਿੰ੍ਰਸੀਪਲ ਧੀਰਜ ਬਨਾਤੀ ਅਤੇ ਸਮੂਹ ਸਟਾਫ ਨੂੰ ਵਧਾਈ ਦੇ ਕੇ ਪ੍ਰੋਤਸਾਹਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਨਾਵਾਂ ਦਿੱਤੀਆਂ।
ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੁਕੇਸ਼ਨ ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜੋ ਵਿਸ਼ੇਸ਼ ਤੌਰ ਤੇ ਬਸ ਡਰਾਈਵਰਾਂ, ਅਟੈਂਡੈਂਟ ਅਤੇ ਬਸ ਹੈਲਪਰਾਂ (ਮੇਡ) ਲਈ ਸੀ। ਇਹ ਸੈਮੀਨਾਰ ਪੁਲਿਸ ਕਮਿਸ਼ਨਰ ਜਲੰਧਰ ਪਰਵੀਨ ਕੁਮਾਰ ਸਿਨਹਾ (ਆਈ.ਪੀ.ਐਸ.) ਅਤੇ ਕੁਲਵੰਤ ਸਿੰਘ (ਏ.ਡੀ.ਸੀ.ਪੀ. ਟ੍ਰੈਫਿਕ) ਦੇ ਹੁਕਮ ਅਨੁਸਾਰ ਕਮਿਸ਼ਨਰੇਟ ਜਲੰਧਰ ਦੇ ਟ੍ਰੈਫਿਕ ਐਜੁਕੇਸ਼ਨ ਸੈਲ ਵਲੋਂ ਕੀਤਾ ਗਿਆ। ਏ.ਐਸ.ਆਈ. ਸ਼ਮਸ਼ੇਰ ਸਿੰਘ ਨੇ 'ਸੇਫ ਸਕੂਲ ਵਾਹਨ' ਸਕੀਮ ਨਾਲ ਸਭ ਨੂੰ ਜਾਣੂ ਕਰਵਾਇਆ। ਹੈਡ ਕਾਂਸਟੇਬਲ ਰਮੇਸ਼ ਕੁਮਾਰ ਨੇ ਟ੍ਰੈਫਿਕ ਨਿਯਮਾਂ ਅਤੇ ਟ੍ਰੈਫਿਕ ਚਿੰਨ•ਾਂ ਪ੍ਰਤੀ ਬਸ ਚਾਲਕਾਂ ਨੂੰ ਜਾਗਰੂਕ ਕੀਤਾ। ਸ਼ਮਸ਼ੇਰ ਸਿੰਘ, ਏ.ਐਸ.ਆਈ. ਨੇ ਸਾਰੇ ਬਸ ਡਰਾਈਵਰਾਂ, ਕੰਡਕਟਰਾਂ ਅਤੇ ਹੈਲਪਰਾਂ ਨੂੰ ਸੰਹੁ ਚੁਕਾਈ ਕਿ ਉਹ ਸਭ ਟ੍ਰੈਫਿਕ ਨਿਯਮਾਂ ਦਾ ਪਾਲਣ ਆਪਣਾ ਫਰਜ਼ ਸਮਝ ਕੇ ਕਰਨਗੇ। ਉਹਨਾਂ ਨੇ ਸਭ ਨੂੰ ਦੱਸਿਆ ਕਿ ਉਹਨਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕਿਹੋ ਜਿਹਾ ਬਰਤਾਵ ਕਰਨਾ ਚਾਹੀਦਾ ਹੈ। ਉਹਨਾਂ ਮੌਕੇ ਤੇ ਮੌਜੂਦ ਲੋਕਾਂ ਦੇ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ। ਡਾਇਰੈਕਟਰ ਪ੍ਰਿੰਸੀਪਲ (ਸਕੂਲਜ਼) ਧੀਰਜ ਬਨਾਤੀ, ਕਾਰਜਕਾਰੀ ਅਧਿਕਾਰੀ ਮਨੀਸ਼ ਜੋਸ਼ੀ, ਸੀਨੀਅਰ ਟਰਾਂਸਪੋਰਟ ਇੰਚਾਰਜ ਸਤੀਸ਼ ਕੁਮਾਰ ਇਸ ਸੈਮੀਨਾਰ ਵਿੱਚ ਮੌਜੂਦ ਸਨ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਇਸ ਮੌਕੇ ਕਿਹਾ ਕਿ ਟ੍ਰੈਫਿਕ ਪੁਲਿ...