ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼, ਲੋਹਾਰਾਂ ਕੈਂਪਸ ਵਿਖੇ ਵਿਦਿਆਰਥੀਆਂ ਲਈ ਟਜ਼ੈਫਿਕ ਨਿਯਮਾਂ ਬਾਰੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਜਲੰਧਰ ਟਜ਼ੈਫਿਕ ਪੁਲਿਸ ਦੇ ਏ।ਐਸ।ਆਈ। ਸ਼ਮਸ਼ੇਰ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਸੜਕ ਤੇ ਟਜ਼ੈਫਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਨਿਯਮਾਂ ਦੇ ਪੂਰੇ ਨਾ ਹੋਣ ਦੀ ਸਥਿਤੀ ਵਿੱਚ ਕਿਸੇ ਨੂੰ ਵੀ ਡਰਾਇਵਿੰਗ ਲਾਇਸੈਂਸ ਜਾਰੀ ਨਹੀਂ ਹੋ ਸਕਦਾ ਅਤੇ ਡਰਾਇਵਿੰਗ ਲਾਇਸੈਂਸ ਤੋਂ ਬਗੈਰ ਗੱਡੀ ਨਹੀਂ ਚਲਾਉਣੀ ਚਾਹੀਦੀ ਹੈ। ਸਾਰੇ ਨਿਯਮ ਹਰ ਨਾਗਰਿਕ ਦੀ ਸੁਰੱਖਿਆ ਲਈ ਬਣਾਏ ਜਾਂਦੇ ਹਨ ਅਤੇ ਇਹਨਾਂ ਨਿਯਮਾਂ ਦੀ ਪਾਲਣਾ ਨਾ ਕਰਨ ਨਾਲ ਕਿਸੇ ਦੀ ਵੀ ਜਾਨ ਖਤਰੇ ਵਿੱਚ ਪੈ ਸਕਦੀ ਹੈ। ਸੜਕ ਤੇ ਪੈਦਲ ਚਲਦੇ ਸਮੇਂ ਵੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਵੀ ਥਾਂ ਤੇ ਪਹੁੰਚਣ ਲਈ ਗੱਡੀ ਤੇਜ਼ ਚਲਾਉਣ ਨਾਲੋਂ ਚੰਗਾ ਹੈ ਕਿ ਘਰੋਂ ਕੁਛ ਸਮਾਂ ਪਹਿਲਾਂ ਨਿਕਲ ਲਿਆ ਜਾਵੇ। ਡਰਾਇਵਿੰਗ ਕਰਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ। ਵਿਦਿਆਰਥੀ ਸਮਾਜ ਵਿੱਚ ਇਹਨਾਂ ਨਿਯਮਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਬਹੁਤ ਮਦਦ ਕਰ ਸਕਦੇ ਹਨ। ਉਹਨਾਂ ਇਹ ਵੀ ਕਿਹਾ ਕਿ ਨਿਯਮ ਪਾਲਣਾ ਕਰਨ ਲਈ ਹੀ ਬਣਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਜੋ ਨਿਯਮਾਂ ਦੀ ਪਾਲਣਾ ਨਹੀਂ ਕਰਦੇ, ਉਹਨਾਂ ਨੂੰ ਸਜ਼ਾ ਦੇਣ ਲਈ ਵੀ ਵਿਸ਼ੇਸ਼ ਨਿਯਮ ਬਣਾਏ ਗਏ ਹਨ। ਗਰੁਪ ਡਾਇਰੈਕਟਰ ਡਾ। ਸ਼ੈਲੇਸ਼ ਤਿਜ਼ਪਾਠੀ, ਹੋਟਲ ਮੈਨਜਮੈਂਟ ਦੇ ਪ੍ਰਿੰਸੀਪਲ ਪ੍ਰੋ। ਦੀਪਕ ਪਾਲ ਨੇ ਸ਼ਮਸ਼ੇਰ ਸਿੰਘ ਨੂੰ ਉਹਨਾਂ ਦੇ ਆਉਣ ਅਤੇ ਵਿਦਿਆਰਥੀਆਂ ਨਾਲ ਵੱਡਮੁੱਲੀ ਜਾਨਕਾਰੀ ਸਾਂਝੀ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਦੇ ਫਾਇਦੇ ਲਈ ਕਾਲਜ ਵੱਲੋਂ ਅਜਿਹੇ ਸੈਮੀਨਾਰ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਂਦੇ ਰਹਿਣਗੇ। ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਇਹਨਾਂ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਲੈਣੀ ਚਾਹੀਦੀ ਹੈ।
ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੁਕੇਸ਼ਨ ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜੋ ਵਿਸ਼ੇਸ਼ ਤੌਰ ਤੇ ਬਸ ਡਰਾਈਵਰਾਂ, ਅਟੈਂਡੈਂਟ ਅਤੇ ਬਸ ਹੈਲਪਰਾਂ (ਮੇਡ) ਲਈ ਸੀ। ਇਹ ਸੈਮੀਨਾਰ ਪੁਲਿਸ ਕਮਿਸ਼ਨਰ ਜਲੰਧਰ ਪਰਵੀਨ ਕੁਮਾਰ ਸਿਨਹਾ (ਆਈ.ਪੀ.ਐਸ.) ਅਤੇ ਕੁਲਵੰਤ ਸਿੰਘ (ਏ.ਡੀ.ਸੀ.ਪੀ. ਟ੍ਰੈਫਿਕ) ਦੇ ਹੁਕਮ ਅਨੁਸਾਰ ਕਮਿਸ਼ਨਰੇਟ ਜਲੰਧਰ ਦੇ ਟ੍ਰੈਫਿਕ ਐਜੁਕੇਸ਼ਨ ਸੈਲ ਵਲੋਂ ਕੀਤਾ ਗਿਆ। ਏ.ਐਸ.ਆਈ. ਸ਼ਮਸ਼ੇਰ ਸਿੰਘ ਨੇ 'ਸੇਫ ਸਕੂਲ ਵਾਹਨ' ਸਕੀਮ ਨਾਲ ਸਭ ਨੂੰ ਜਾਣੂ ਕਰਵਾਇਆ। ਹੈਡ ਕਾਂਸਟੇਬਲ ਰਮੇਸ਼ ਕੁਮਾਰ ਨੇ ਟ੍ਰੈਫਿਕ ਨਿਯਮਾਂ ਅਤੇ ਟ੍ਰੈਫਿਕ ਚਿੰਨ•ਾਂ ਪ੍ਰਤੀ ਬਸ ਚਾਲਕਾਂ ਨੂੰ ਜਾਗਰੂਕ ਕੀਤਾ। ਸ਼ਮਸ਼ੇਰ ਸਿੰਘ, ਏ.ਐਸ.ਆਈ. ਨੇ ਸਾਰੇ ਬਸ ਡਰਾਈਵਰਾਂ, ਕੰਡਕਟਰਾਂ ਅਤੇ ਹੈਲਪਰਾਂ ਨੂੰ ਸੰਹੁ ਚੁਕਾਈ ਕਿ ਉਹ ਸਭ ਟ੍ਰੈਫਿਕ ਨਿਯਮਾਂ ਦਾ ਪਾਲਣ ਆਪਣਾ ਫਰਜ਼ ਸਮਝ ਕੇ ਕਰਨਗੇ। ਉਹਨਾਂ ਨੇ ਸਭ ਨੂੰ ਦੱਸਿਆ ਕਿ ਉਹਨਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕਿਹੋ ਜਿਹਾ ਬਰਤਾਵ ਕਰਨਾ ਚਾਹੀਦਾ ਹੈ। ਉਹਨਾਂ ਮੌਕੇ ਤੇ ਮੌਜੂਦ ਲੋਕਾਂ ਦੇ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ। ਡਾਇਰੈਕਟਰ ਪ੍ਰਿੰਸੀਪਲ (ਸਕੂਲਜ਼) ਧੀਰਜ ਬਨਾਤੀ, ਕਾਰਜਕਾਰੀ ਅਧਿਕਾਰੀ ਮਨੀਸ਼ ਜੋਸ਼ੀ, ਸੀਨੀਅਰ ਟਰਾਂਸਪੋਰਟ ਇੰਚਾਰਜ ਸਤੀਸ਼ ਕੁਮਾਰ ਇਸ ਸੈਮੀਨਾਰ ਵਿੱਚ ਮੌਜੂਦ ਸਨ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਇਸ ਮੌਕੇ ਕਿਹਾ ਕਿ ਟ੍ਰੈਫਿਕ ਪੁਲਿ...