ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਦੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਅੱਜ 'ਰੰਗਲਾ ਪੰਜਾਬ' ਲਿਜਾਇਆ ਗਿਆ। ਬੱਚਿਆਂ ਨੇ ਇਸ ਦੌਰਾਨ ਖੂਬ ਮਸਤੀ ਕੀਤੀ ਅਤੇ ਪੰਜਾਬੀ ਸਭਿਆਚਾਰ ਦੇ ਬਾਰੇ ਵਿੱਚ ਵੀ ਜਾਣਕਾਰੀ ਪ੍ਰਾਪਤ ਕੀਤੀ। ਰੰਗਲਾ ਪੰਜਾਬ ਵਿੱਚ ਦੁਪਹਿਰ ਦੇ ਭੋਜਨ ਤੋਂ ਇਲਾਵਾ ਬੱਚਿਆਂ ਨੇ ਕਠਪੁਤਲੀ ਡਾਂਸ, ਜਾਦੂ ਦਾ ਖੇਡ ਦੇਖਿਆ। ਇਸਤੋਂ ਬਿਨਾਂ ਡੀ.ਜੇ. ਦੀ ਧੁਨ 'ਤੇ ਬੱਚਿਆਂ ਨੇ ਖੂਬ ਡਾਂਸ ਕੀਤਾ। ਰੰਗਲਾ ਪੰਜਾਬ ਵਿੱਚ ਬੱਚਿਆਂ ਨੂੰ ਪੰਜਾਬ ਦੇ ਸਭਿਆਚਾਰ ਦੀ ਝਲਕ ਦਿਖਾਈ ਗਈ। ਬੱਚਿਆਂ ਨੇ ਆਪਣੀ ਜਿਗਿਆਸਾ ਸ਼ਾਂਤ ਕਰਨ ਦੇ ਲਈ ਆਪਣੀਆਂ ਅਧਿਆਪਕਾਵਾਂ ਤੋਂ ਬਹੁਤ ਸਾਰੇ ਪ੍ਰਸ਼ਨ ਵੀ ਕੀਤੇ, ਜਿਹਨਾਂ ਦੇ ਉਤੱਰ ਮਿਲਣ 'ਤੇ ਉਹ ਖੁਸ਼ ਨਜ਼ਰ ਆਏ। ਇੰਨੋਸੈਂਟ ਹਾਰਟਸ ਦੇ ਚਾਰਾਂ ਸਕੂਲਾਂ ਦੇ ਬੱਚਿਆਂ ਨੂੰ ਅਲੱਗ-ਅਲੱਗ ਦਿਨ ਉੱਤੇ ਰੰਗਲਾ ਪੰਜਾਬ ਲੈ ਜਾਇਆ ਜਾਏਗਾ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਦੱਸਿਆ ਕਿ ਬੱਚਿਆਂ ਨੂੰ ਆਪਣੇ ਸਭਿਆਚਾਰ ਦੇ ਬਾਰੇ ਭਰਪੂਰ ਜਾਣਕਾਰੀ ਮਿਲ ਸਕੇ ਅਤੇ ਮਨੋਰੰਜਨ ਦੇ ਨਾਲ-ਨਾਲ ਉਹਨਾਂ ਦਾ ਗਿਆਨ ਵੀ ਵਧੇ, ਇਸੀ ਕਰਕੇ ਇਸ ਪ੍ਰਕਾਰ ਦੀਆਂ ਫੇਰੀਆਂ ਆਯੋਜਿਤ ਕੀਤੀਆਂ ਜਾਂਦੀਆਂ ਹਨ। ਬੱਚੇ ਬਹੁਤ ਉਤਸ਼ਾਹਿਤ ਸਨ ਅਤੇ ਉਹਨਾਂ ਨੇ ਇਸ ਫੇਰੀ ਦਾ ਭਰਪੂਰ ਆਨੰਦ ਉਠਾਇਆ। ਇੰਨੋਸੈਂਟ ਹਾਰਟਸ ਦੀ ਮੈਨੇਜਮੈਂਟ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਇਸ ਪ੍ਰਕਾਰ ਦੀਆਂ ਗਤੀਵਿਧੀਆਂ ਦਾ ਆਯੋਜਨ ਕਰਦੀ ਰਹਿੰਦੀ ਹੈ।
ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੁਕੇਸ਼ਨ ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜੋ ਵਿਸ਼ੇਸ਼ ਤੌਰ ਤੇ ਬਸ ਡਰਾਈਵਰਾਂ, ਅਟੈਂਡੈਂਟ ਅਤੇ ਬਸ ਹੈਲਪਰਾਂ (ਮੇਡ) ਲਈ ਸੀ। ਇਹ ਸੈਮੀਨਾਰ ਪੁਲਿਸ ਕਮਿਸ਼ਨਰ ਜਲੰਧਰ ਪਰਵੀਨ ਕੁਮਾਰ ਸਿਨਹਾ (ਆਈ.ਪੀ.ਐਸ.) ਅਤੇ ਕੁਲਵੰਤ ਸਿੰਘ (ਏ.ਡੀ.ਸੀ.ਪੀ. ਟ੍ਰੈਫਿਕ) ਦੇ ਹੁਕਮ ਅਨੁਸਾਰ ਕਮਿਸ਼ਨਰੇਟ ਜਲੰਧਰ ਦੇ ਟ੍ਰੈਫਿਕ ਐਜੁਕੇਸ਼ਨ ਸੈਲ ਵਲੋਂ ਕੀਤਾ ਗਿਆ। ਏ.ਐਸ.ਆਈ. ਸ਼ਮਸ਼ੇਰ ਸਿੰਘ ਨੇ 'ਸੇਫ ਸਕੂਲ ਵਾਹਨ' ਸਕੀਮ ਨਾਲ ਸਭ ਨੂੰ ਜਾਣੂ ਕਰਵਾਇਆ। ਹੈਡ ਕਾਂਸਟੇਬਲ ਰਮੇਸ਼ ਕੁਮਾਰ ਨੇ ਟ੍ਰੈਫਿਕ ਨਿਯਮਾਂ ਅਤੇ ਟ੍ਰੈਫਿਕ ਚਿੰਨ•ਾਂ ਪ੍ਰਤੀ ਬਸ ਚਾਲਕਾਂ ਨੂੰ ਜਾਗਰੂਕ ਕੀਤਾ। ਸ਼ਮਸ਼ੇਰ ਸਿੰਘ, ਏ.ਐਸ.ਆਈ. ਨੇ ਸਾਰੇ ਬਸ ਡਰਾਈਵਰਾਂ, ਕੰਡਕਟਰਾਂ ਅਤੇ ਹੈਲਪਰਾਂ ਨੂੰ ਸੰਹੁ ਚੁਕਾਈ ਕਿ ਉਹ ਸਭ ਟ੍ਰੈਫਿਕ ਨਿਯਮਾਂ ਦਾ ਪਾਲਣ ਆਪਣਾ ਫਰਜ਼ ਸਮਝ ਕੇ ਕਰਨਗੇ। ਉਹਨਾਂ ਨੇ ਸਭ ਨੂੰ ਦੱਸਿਆ ਕਿ ਉਹਨਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕਿਹੋ ਜਿਹਾ ਬਰਤਾਵ ਕਰਨਾ ਚਾਹੀਦਾ ਹੈ। ਉਹਨਾਂ ਮੌਕੇ ਤੇ ਮੌਜੂਦ ਲੋਕਾਂ ਦੇ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ। ਡਾਇਰੈਕਟਰ ਪ੍ਰਿੰਸੀਪਲ (ਸਕੂਲਜ਼) ਧੀਰਜ ਬਨਾਤੀ, ਕਾਰਜਕਾਰੀ ਅਧਿਕਾਰੀ ਮਨੀਸ਼ ਜੋਸ਼ੀ, ਸੀਨੀਅਰ ਟਰਾਂਸਪੋਰਟ ਇੰਚਾਰਜ ਸਤੀਸ਼ ਕੁਮਾਰ ਇਸ ਸੈਮੀਨਾਰ ਵਿੱਚ ਮੌਜੂਦ ਸਨ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਇਸ ਮੌਕੇ ਕਿਹਾ ਕਿ ਟ੍ਰੈਫਿਕ ਪੁਲਿ...