ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਨਵੇਂ ਸਾਲ ਦੇ ਸੁਆਗਤ ਦੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ 'ਤੇ ਇਨੋਸੈਂਟ ਹਾਰਟਸ ਦੇ ਸਮੂਹ ਸਟਾਫ ਮੈਂਬਰਾਂ ਨੇ ਭਾਗ ਲਿਆ। ਪਾਠ ਤੋਂ ਬਾਅਦ ਕੀਰਤਨੀ ਜੱਥੇ ਨੇ ਸ਼ਬਦ-ਗਾਇਨ ਦੇ ਨਾਲ ਸਾਰਿਆਂ ਨੂੰ ਨਿਹਾਲ ਕੀਤਾ। ਹਰ ਸਾਲ ਸਰਦੀਆਂ ਦੀਆਂ ਛੁੱਟੀਆਂ ਆਰੰਭ ਹੋਣ ਦੇ ਮੌਕੇ 'ਤੇ ਸਾਲ ਦੇ ਅਖੀਰ ਵਿੱਚ ਨਵੇਂ ਸਾਲ ਦੇ ਸੁਆਗਤ ਦੇ ਲਈ ਅਤੇ ਸੁੱਖ-ਸਮ੍ਰਿਧੀ ਦੀ ਮਨੋਕਾਮਨਾ ਦੇ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾਂਦਾ ਹੈ। ਸਕੂਲ ਦੀ ਮੈਨੇਜਮੈਂਟ ਅਤੇ ਸਟਾਫ ਮੈਂਬਰਾਂ ਨੇ ਸਕੂਲ ਦੇ ਸਾਰੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਅਰਦਾਸ ਕੀਤੀ ਅਤੇ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਏ, ਇਹੀ ਕਾਮਨਾ ਕੀਤੀ।
ਇਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਦੀ ਨੌਵੀਂ ਜਮਾਤ ਦਾ ਵਿਦਿਆਰਥੀ ਵੰਸ਼ ਪੰਜਾਬ ਸਕੂਲ ਜ਼ਿਲ•ਾ ਤਾਈਕਵਾਂਡੋ ਵਿੱਚ ਅੰਡਰ-17 ਵਰਗ ਵਿੱਚ ਪਹਿਲੇ ਸਥਾਨ ਤੇ ਰਿਹਾ ਅਤੇ ਉਸਨੇ ਫਿਰ ਤੋਂ ਸੋਨ ਤਗਮੇ ਤੇ ਕਬਜ਼ਾ ਕਰ ਲਿਆ। ਵੰਸ਼ ਨੇ ਇਕ ਵਾਰ ਫਿਰ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਪਹਿਲਾਂ ਵੀ ਵੰਸ਼ ਸਕੂਲ ਲਈ ਕਈ ਤਗਮੇ ਜਿੱਤ ਚੁੱਕਿਆ ਹੈ। ਜ਼ਿਲ•ਾ ਪਧੱਰੀ ਜਿੱਤ ਨਾਲ ਹੀ ਵੰਸ਼ ਦੀ ਚੋਣ ਰਾਜ-ਪਧੱਰੀ ਟੀਮ ਲਈ ਹੋ ਗਈ। ਇਹ ਮੁਕਾਬਲਾ ਲਾ-ਬਲਾਸਮ ਸਕੂਲ ਵਿਖੇ ਹੋਇਆ। ਵੰਸ਼ ਦੀ ਇਸ ਸ਼ਾਨਦਾਰ ਸਫਲਤਾ ਤੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਅਤੇ ਵਾਈਸ ਪ੍ਰਿੰਸੀਪਲ ਸ਼ਰਮੀਲਾ ਨਾਕਰਾ ਨੇ ਸਕੂਲ ਦੇ ਖੇਡ ਇੰਚਾਰਜ ਸੰਜੀਵ ਭਾਰਦਵਾਜ ਅਤੇ ਕੋਚ ਹਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ। ਸਕੂਲ ਦੀ ਮੈਨਜਮੈਂਟ ਨੇ ਵੰਸ਼ ਨੂੰ ਵਧਾਈ ਦਿੰਦੇ ਹੋਏ ਰਾਜ-ਪਧੱਰ ਤੇ ਵੀ ਜਿੱਤ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੌਰੀ ਮੈਮੋਰੀਅਲ ਐਜੁਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਵੰਸ਼ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਵੰਸ਼ ਨੂੰ ਵਿਸ਼ੇਸ਼ ਰੂਪ ਤੋਂ ਟਯੂਸ਼ਨ ਫੀਸ ਵਿੱਚ ਰਾਹਤ ਦਿੱਤੀ ਜਾਵੇਗੀ।