ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿੱਚ ਜਮਾਤ ਦੱਸਵੀਂ ਅਤੇ ਜਮਾਤ ਗਿਆਰ•ਵੀਂ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਦੇ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀਮਤੀ ਹਿਮਾਨੀ ਸਿੰਘ ਨੇ ਪਾਲਣ-ਪੋਸ਼ਣ ਦਾ ਮਹੱਤਵ ਦੱਸਦੇ ਹੋਏ ਇਸ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਨੂੰ ਕਿਵੇਂ ਸੁਲਝਾਇਆ ਜਾ ਸਕਦਾ ਹੈ, ਇਸ ਉੱਤੇ ਰੋਸ਼ਨੀ ਪਾਈ। ਅੱਜ ਦੇ ਸਮੇਂ ਵਿੱਚ ਮਾਤਾ-ਪਿਤਾ ਆਪਣੇ ਬੱਚੇ ਨਾਲ ਸਹੀ ਤਾਲਮੇਲ ਬਣਾਉਣ ਵਿੱਚ ਅਸਫਲ ਹੋ ਜਾਂਦੇ ਹਨ, ਅਜਿਹੀ ਸਥਿਤੀ ਵਿੱਚ ਬੱਚਿਆਂ ਨਾਲ ਸਹੀ ਤਾਲਮੇਲ ਬਿਠਾਉਣ ਬਾਰੇ ਉਹਨਾਂ ਨੂੰ ਦੱਸਿਆ ਗਿਆ। ਇਸ ਸਮੇਂ ਦੀ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਮਾਤਾ-ਪਿਤਾ ਆਪਣੇ ਬੱਚੇ ਦੀ ਹਰ ਗੱਲ ਉੱਤੇ ਛੇਤੀ ਵਿਸ਼ਵਾਸ ਕਰ ਲੈਂਦੇ ਹਨ, ਜਦਕਿ ਅਜਿਹਾ ਨਹੀਂ ਕਰਨਾ ਚਾਹੀਦਾ। ਸਮੇਂ-ਸਮੇਂ 'ਤੇ ਮਾਤਾ-ਪਿਤਾ ਨੂੰ ਸਕੂਲ ਨਾਲ ਸੰਪਰਕ ਬਣਾ ਕੇ ਰੱਖਣਾ ਚਾਹੀਦਾ ਹੈ। ਉਹਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਬੋਰਡ ਪਰੀਖਿਆ ਵਿੱਚ ਬੈਠਣ ਦੇ ਲਈ ਬੱਚੇ ਨੂੰ 75 ਪ੍ਰਤਿਸ਼ਤ ਸਕੂਲ ਦੀ ਹਾਜ਼ਰੀ ਜ਼ਰੂਰੀ ਹੈ। ਬਚਿਆਂ ਦੇ ਸਰਬਪੱਖੀ ਵਿਕਾਸ ਲਈ ਸੰਚਾਰ ਕਲਾ, ਡੂੰਘੀ ਸੋਚ, ਆਲੋਚਨਾਤਮਕ, ਸਿਰਜਨਾਤਮਕਤਾ ਅਤੇ ਸ੍ਵੈ-ਕਾਰਜ ਕਰਨ ਦੀ ਸਮਰੱਥਾ ਦਾ ਹੋਣਾ ਬਹੁਤ ਜ਼ਰੂਰੀ ਹੈ। ਮਾਤਾ-ਪਿਤਾ ਨੂੰ ਆਪਣੇ ਬੱਚੇ ਦੀ ਹਰ ਗਤੀਵਿਧੀ ਉੱਤੇ ਨਜ਼ਰ ਰੱਖਣੀ ਚਾਹੀਦੀ ਹੈ। ਨਾਲ ਹੀ ਮਾਤਾ-ਪਿਤਾ ਦਾ ਆਪਸੀ ਸੰਬੰਧਾਂ ਵਿੱਚ ਇਨਾਂ ਤਾਲਮੇਲ ਹੋਣਾ ਚਾਹੀਦਾ ਹੈ ਕਿ ਬੱਚੇ ਉਨ•ਾਂ ਵਿੱਚੋਂ ਕਿਸੇ ਦਾ ਵੀ ਗਲਤ ਫਾਇਦਾ ਨਾ ਚੁੱਕ ਸਕਣ। ਬੱਚਿਆਂ ਨੂੰ ਸਰਬੋਤਮ ਬਣਾਉਣ ਦੇ ਲਈ ਮਾਤਾ-ਪਿਤਾ, ਅਧਿਆਪਕ ਅਤੇ ਖੁਦ ਬੱਚੇ ਨੂੰ ਯਤਨਸ਼ੀਲ ਰਹਿਣਾ ਹੋਵੇਗਾ। ਡਾਇਰੈਕਟਰ ਪਿੰ੍ਰਸੀਪਲ ਧੀਰਜ ਬਨਾਤੀ ਨੇ ਮਾਤਾ-ਪਿਤਾ ਨੂੰ ਸਕੂਲ ਦੇ ਅਧਿਆਪਕਾਂ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਤਾਂ ਕਿ ਬੱਚਿਆਂ ਦੀ ਅਸਲੀਅਤ ਜਾਣ ਸਕਣ। ਸ੍ਰੀਮਤੀ ਅੰਬਿਕਾ ਪਸਰੀਜਾ ਨੇ ਆਏ ਹੋਏ ਮੇਹਮਾਨਾਂ ਦਾ ਸੁਆਗਤ ਕੀਤਾ।
ਇਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਵਿਖੇ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੁਕੇਸ਼ਨ ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜੋ ਵਿਸ਼ੇਸ਼ ਤੌਰ ਤੇ ਬਸ ਡਰਾਈਵਰਾਂ, ਅਟੈਂਡੈਂਟ ਅਤੇ ਬਸ ਹੈਲਪਰਾਂ (ਮੇਡ) ਲਈ ਸੀ। ਇਹ ਸੈਮੀਨਾਰ ਪੁਲਿਸ ਕਮਿਸ਼ਨਰ ਜਲੰਧਰ ਪਰਵੀਨ ਕੁਮਾਰ ਸਿਨਹਾ (ਆਈ.ਪੀ.ਐਸ.) ਅਤੇ ਕੁਲਵੰਤ ਸਿੰਘ (ਏ.ਡੀ.ਸੀ.ਪੀ. ਟ੍ਰੈਫਿਕ) ਦੇ ਹੁਕਮ ਅਨੁਸਾਰ ਕਮਿਸ਼ਨਰੇਟ ਜਲੰਧਰ ਦੇ ਟ੍ਰੈਫਿਕ ਐਜੁਕੇਸ਼ਨ ਸੈਲ ਵਲੋਂ ਕੀਤਾ ਗਿਆ। ਏ.ਐਸ.ਆਈ. ਸ਼ਮਸ਼ੇਰ ਸਿੰਘ ਨੇ 'ਸੇਫ ਸਕੂਲ ਵਾਹਨ' ਸਕੀਮ ਨਾਲ ਸਭ ਨੂੰ ਜਾਣੂ ਕਰਵਾਇਆ। ਹੈਡ ਕਾਂਸਟੇਬਲ ਰਮੇਸ਼ ਕੁਮਾਰ ਨੇ ਟ੍ਰੈਫਿਕ ਨਿਯਮਾਂ ਅਤੇ ਟ੍ਰੈਫਿਕ ਚਿੰਨ•ਾਂ ਪ੍ਰਤੀ ਬਸ ਚਾਲਕਾਂ ਨੂੰ ਜਾਗਰੂਕ ਕੀਤਾ। ਸ਼ਮਸ਼ੇਰ ਸਿੰਘ, ਏ.ਐਸ.ਆਈ. ਨੇ ਸਾਰੇ ਬਸ ਡਰਾਈਵਰਾਂ, ਕੰਡਕਟਰਾਂ ਅਤੇ ਹੈਲਪਰਾਂ ਨੂੰ ਸੰਹੁ ਚੁਕਾਈ ਕਿ ਉਹ ਸਭ ਟ੍ਰੈਫਿਕ ਨਿਯਮਾਂ ਦਾ ਪਾਲਣ ਆਪਣਾ ਫਰਜ਼ ਸਮਝ ਕੇ ਕਰਨਗੇ। ਉਹਨਾਂ ਨੇ ਸਭ ਨੂੰ ਦੱਸਿਆ ਕਿ ਉਹਨਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕਿਹੋ ਜਿਹਾ ਬਰਤਾਵ ਕਰਨਾ ਚਾਹੀਦਾ ਹੈ। ਉਹਨਾਂ ਮੌਕੇ ਤੇ ਮੌਜੂਦ ਲੋਕਾਂ ਦੇ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ। ਡਾਇਰੈਕਟਰ ਪ੍ਰਿੰਸੀਪਲ (ਸਕੂਲਜ਼) ਧੀਰਜ ਬਨਾਤੀ, ਕਾਰਜਕਾਰੀ ਅਧਿਕਾਰੀ ਮਨੀਸ਼ ਜੋਸ਼ੀ, ਸੀਨੀਅਰ ਟਰਾਂਸਪੋਰਟ ਇੰਚਾਰਜ ਸਤੀਸ਼ ਕੁਮਾਰ ਇਸ ਸੈਮੀਨਾਰ ਵਿੱਚ ਮੌਜੂਦ ਸਨ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਇਸ ਮੌਕੇ ਕਿਹਾ ਕਿ ਟ੍ਰੈਫਿਕ ਪੁਲਿ...