ਇੰਨੋਸੈਂਟ ਹਾਰਟਸ ਦੇ ਇੰਨੋਕਿਡਜ਼ (ਕੈਟ ਜੰਡਿਆਲਾ ਰੋਡ ਬ੍ਰਾਂਚ) ਦੇ ਨੰਨ•ੇ-ਮੁੰਨਿ•ਆਂ ਨੇ 'ਵਿਵੇਸ਼ੀਅਸ ਵਾਈਬ੍ਰੈਂਸ' ਪ੍ਰੋਗਰਾਮ ਵਿੱਚ ਰੰਗਾਰੰਗ ਪੇਸ਼ਕਾਰੀ ਦੇ ਕੇ ਸਾਰਿਆਂ ਦਾ ਮਨ ਮੋਹ ਲਿਆ। ਪ੍ਰੋਗਰਾਮ ਵਿੱਚ ਮੁੱਖ-ਮਹਿਮਾਨ ਦੀ ਭੂਮਿਕਾ ਸ਼੍ਰੀ ਵਿਮਲ ਕੰਥ (ਐੱਸ.ਐੱਚ. ਓ. ਜਮਸੇਰ ਪਾਸ) ਨੇ ਨਿਭਾਈ। ਇਸ ਮੌਕੇ ਤੇ ਇੰਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾਕਟਰ ਅਨੂਪ ਬੌਰੀ, ਕਾਰਜਕਾਰੀ ਡਾਇਰੈਕਟਰ ਔਫ਼ ਸਕੂਲਜ਼ ਸ਼੍ਰੀਮਤੀ ਸ਼ੈਲੀ ਬੌਰੀ, ਕਾਰਜਕਾਰੀ ਡਾਇਰੈਕਟਰ ਔਫ਼ ਕਾਲਜ ਸ਼੍ਰੀਮਤੀ ਅਰਾਧਨਾ ਬੌਰੀ, ਸ਼੍ਰੀ ਵਰੁਣ ਕਪੂਰ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ, ਕੇ.ਜੀ.-2 ਦੇ ਬੱਚਿਆਂ ਦੁਆਰਾ ਪੇਸ਼ ਗਣੇਸ਼ ਵੰਦਨਾ ਤੋਂ ਹੋਈ। ਉਸ ਤੋਂ ਬਾਅਦ ਬੱਚਿਆਂ ਨੇ ਕਸਰਤ ਦਾ ਮਹਤੱਵ ਦਸੱਦੇ ਹੋਏ ਵੈਸਟਰਨ ਡਾਂਸ ਪ੍ਰਸਤੁਤ ਕੀਤਾ। ਕੇ.ਜੀ.-2ਏ ਦੁਆਰਾ ਪੇਸ ਸੂਫ਼ੀ ਡਾਂਸ 'ਸਜਦਾ ਤੇਰਾ ਸਜਦਾ' ਖਿੱਚ ਦਾ ਕੇਂਦਰ ਰਿਹਾ। ਬੱਚਿਆਂ ਨੇ ਰੰਗ-ਬਿਰੰਗੇ ਪ੍ਰੋਪਸ ਦਾ ਇਸਤੇਮਾਲ ਕਰਦੇ ਹੋਏ ਅੰਬ੍ਰੇਲਾ ਡਾਂਸ ਪੇਸ਼ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਭੰਗੜਾ ਪਾਉਂਦੇ ਹੋਏ ਬੱਚਿਆਂ ਨੇ ਆਪਣੇ ਮਾਤਾ-ਪਿਤਾ ਨੂੰ ਵੀ ਥਿਰਕਣ ਲਈ ਮਜਬੂਰ ਕਰ ਦਿੱਤਾ। ਛੋਟੇ ਬੱਚਿਆਂ ਦੁਆਰਾ ਪੇਸ਼ 'ਸਾਲਸਾ ਡਾਂਸ' ਨੇ ਮਾਤਾ-ਪਿਤਾ ਨੂੰ ਨਿਹਾਲ ਕਰ ਦਿੱਤਾ। ਡਾਕਟਰ ਅਨੂਪ ਬੌਰੀ ਅਤੇ ਸ਼੍ਰੀ ਵਰੁਨ ਕਪੂਰ ਨੇ ਮੁੱਖ-ਮਹਿਮਾਨ ਨੂੰ ਯਾਦਗਾਰੀ-ਚਿੰਨ• ਦੇ ਕੇ ਸਨਮਾਨਿਤ ਕੀਤਾ। ਨੰਨ•ੇ ਬੱਚਿਆਂ ਨੇ ਮੰਚ ਦਾ ਸੰਚਾਲਨ ਖੂਬਸੂਰਤੀ ਨਾਲ ਸੰਭਾਲਿਆ। ਵੋਟ ਔਫ਼ ਥੈਂਕਸ ਸ਼੍ਰੀਮਤੀ ਨਿਕਿਤਾ ਕਪੂਰ (ਇੰਚਾਰਜ ਇਨੋਕਿਡਸ ਸੀ.ਜੇ.ਆਰ.) ਨੇ ਕੀਤਾ। ਮੁੱਖ-ਮਹਿਮਾਨ ਨੇ ਅਧਿਆਪਕਾਂ ਦੁਆਰਾ ਕਰਵਾਈ ਗਈ ਮਿਹਨਤ ਅਤੇ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ਦੀ ਬਹੁਤ ਪ੍ਰਸ਼ੰਸਾ ਕੀਤੀ। ਉਹਨਾਂ ਨੇ ਮੈਨੇਜਮੈਂਟ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ਼ ਤੋਂ ਬੇਹੱਦ ਪ੍ਰਭਾਵਿਤ ਹੋਏ ਹਨ।
ਨੈਸ਼ਨਲ ਟੈਸਟਿੰਗ ਏਜੈਂਂਸੀ ਦੁਆਰਾ ਲਈ ਗਈ (ਜੇ.ਈ.ਈ.) ਮੇਨਸ ਦੀ ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੇ ਪਰਸੇਂਨਟਾਈਲ ਜਾਰੀ ਕੀਤੇ ਹਨ। ਵੈਭਵ ਮੱਕੜ ਨੇ (98.46), ਗੁਰਜੋਤ ਨੇ (97.11), ਤਾਨਿਆ ਨੇ (92.03), ਪ੍ਰਿਤਿਸ਼ ਨੇ (92.01), ਰਿਪੁਦਮਨ ਸਿੰਘ ਨੇ (92.00), ਰਸਲੀਨ ਨੇ (89.37), ਦਿਵਿਆਂਸ਼ੂ ਕਟਾਰੀਆ ਨੇ (88.31), ਕਨਿਸ਼ਕਾ ਨੇ (88.03), ਦੀਪਸ਼ਿਖਾ ਨੇ (87.09), ਦਿਵਿਆਂਸ਼ੀ ਨੇ (87.07), ਇਸ਼ਾਨ ਨੇ (87.03), ਦੀਪਾਲੀ ਅਗਰਵਾਲ ਨੇ (85.97),ਪੀਯੂਸ਼ ਨੇ (85.06), ਯਸ਼ਿਕਾ ਨੇ (84.96), ਤੁਸ਼ਿਤਾ ਕਪੂਰ ਨੇ (84.05), ਦੀਪਾਲੀ ਨੇ (82.39), ਆਸ਼ਮਨ ਨੇ (82.07), ਰਾਘਵ ਸ਼ਰਮਾ ਨੇ (81.06), ਕੁਸ਼ਲ ਨੇ (81.01), ਨਿਆਸ ਸਯਾਲ ਅਤੇ ਨੀਲੇਸ਼ ਨੇ 80 ਪਰਮੇਂਨਟਾਈਨ ਪ੍ਰਾਪਤ ਕੀਤੀ। ਇਹਨਾਂ ਦੇ ਫਾਈਨਲ ਰੈਂਕ ਜੇ.ਈ.ਈ. ਦੀ ਦੂਸਰੀ ਪ੍ਰੀਖਿਆ ਤੋਂ ਬਾਅਦ ਹੀ ਜਾਰੀ ਹੋਣਗੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ਅਤੇ ਅਪ੍ਰੈਲ ਵਿੱਚ ਹੋਣ ਵਾਲੀ ਪ੍ਰੀਖਿਆ ਵਿੱਚ ਚੰਗੇ ਪ੍ਰਤੀਸ਼ਤ ਪ੍ਰਾਪਤ ਕਰਨ ਦੇ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇੰਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਿਦਿਆਰਥੀਆਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ...