ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਅਤੇ ਦ ਰਾਇਲ ਵਰਲਡ ਇੰਟਰਨੈਸ਼ਨਲ ਸਕੂਲ ਵਿੱਚ ਕ੍ਰਿਸਮਸ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ 'ਤੇ ਇੰਨੋਕਿਡਜ਼ ਦੇ ਨੰਨ•ੇ-ਮੁੰਨ•ੇ ਸਾਂਤਾ ਕਲਾਜ ਦੀ ਵੇਸ਼-ਭੂਸ਼ਾ ਵਿੱਚ ਆਏ ਅਤੇ ਉਹਨਾਂ ਨੇ ਮਿਠਾਈਆਂ ਵੰਡੀਆਂ। ਈਸਾ ਮਸੀਹ ਦੇ ਜੀਵਨ ਅਤੇ ਉਹਨਾਂ ਦੇ ਜੀਵਨ ਤੋਂ ਮਿਲਣ ਵਾਲੇ ਸੰਦੇਸ਼ ਨੂੰ ਦਰਸਾਉਂਦੀ ਹੋਈ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਕ੍ਰਿਸਮਸ ਤਿਉਹਾਰ ਦੇ ਮੌਕੇ 'ਤੇ ਇੱਕ ਖਾਸ ਪ੍ਰਾਰਥਨਾ-ਸਭਾ ਕਰਵਾਈ ਗਈ, ਜਿਸ ਵਿੱਚ ਈਸਾ ਮਸੀਹ ਦੇ ਜੀਵਨ ਉੱਤੇ ਪ੍ਰਕਾਸ਼ ਪਾਇਆ ਗਿਆ। ਇਹਦੇ ਨਾਲ ਹੀ ਵਿਦਿਆਰਥੀਆਂ ਦੁਆਰਾ ਜਿੰਗਲਸ ਗਾਇਆ ਗਿਆ। ਇਸਤੋਂ ਬਿਨਾਂ ਜਮਾਤਾਂ ਵਿੱਚ ਵੀ ਅਨੇਕ ਗਤੀਵਿਧੀਆਂ ਕਰਵਾਈਆਂ ਗਈਆਂ। ਜਮਾਤ ਪਹਿਲੀ ਅਤੇ ਦੂਸਰੀ ਦੇ ਬੱਚਿਆਂ ਨੇ ਵਾੱਲ ਡੈਕੋਰੇਸ਼ਨ ਪ੍ਰਤੀਯੋਗਿਤਾ ਵਿੱਚ ਭਾਗ ਲਿਆ। ਜਮਾਤ ਤੀਸਰੀ ਅਤੇ ਚੌਥੀ ਦੇ ਬੱਚਿਆਂ ਨੇ ਗਿਫ਼ਟ ਰੈਪਿੰਗ ਵਿੱਚ ਭਾਗ ਲਿਆ ਅਤੇ ਆਪਣੇ ਰਚਨਾਤਮਕ ਕੌਸ਼ਲ ਦਾ ਪਰਿਚੈ ਦਿੱਤਾ। ਜਮਾਤ ਪੰਜਵੀਂ ੱਤੇ ਛੇਵੀਂ ਦੇ ਵਿਦਿਆਰਥੀਆਂ ਤੋਂ ਅੰਤਰ-ਸਦਨੀ ਕੁਇਜ਼ ਪ੍ਰਤੀਯੋਗਿਤਾ ਕਰਵਾਈ ਗਈ। ਡਾਇਰੈਕਟਰ ਪ੍ਰਿੰਸੀਪਲ ਔਫ ਸਕੂਲਜ਼ ਧੀਰਜ ਬਨਾਤੀ ਨੇ ਕ੍ਰਿਸਮਸ ਤਿਉਹਾਰ ਦੀਆਂ ਵਿਦਿਆਰਥੀਆਂ ਨੂੰ ਸ਼ੁਭ-ਕਾਮਨਾਵਾਂ ਦਿੱਤੀਆਂ। ਉਹਨਾਂ ਨੇ ਈਸਾ ਮਸੀਹ ਦੇ ਜੀਵਨ ਤੋਂ ਮਿਲਣ ਵਾਲੇ ਸੰਦੇਸ਼ ਅਤੇ ਉਸਦੇ ਮਹੱਤਵ ਉੱਤੇ ਪ੍ਰਕਾਸ਼ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਇਸ ਉਪਰ ਅਮਲ ਕਰਨ ਲਈ ਪ੍ਰੇਰਿਤ ਕੀਤਾ।
ਇਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਦੀ ਨੌਵੀਂ ਜਮਾਤ ਦਾ ਵਿਦਿਆਰਥੀ ਵੰਸ਼ ਪੰਜਾਬ ਸਕੂਲ ਜ਼ਿਲ•ਾ ਤਾਈਕਵਾਂਡੋ ਵਿੱਚ ਅੰਡਰ-17 ਵਰਗ ਵਿੱਚ ਪਹਿਲੇ ਸਥਾਨ ਤੇ ਰਿਹਾ ਅਤੇ ਉਸਨੇ ਫਿਰ ਤੋਂ ਸੋਨ ਤਗਮੇ ਤੇ ਕਬਜ਼ਾ ਕਰ ਲਿਆ। ਵੰਸ਼ ਨੇ ਇਕ ਵਾਰ ਫਿਰ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਪਹਿਲਾਂ ਵੀ ਵੰਸ਼ ਸਕੂਲ ਲਈ ਕਈ ਤਗਮੇ ਜਿੱਤ ਚੁੱਕਿਆ ਹੈ। ਜ਼ਿਲ•ਾ ਪਧੱਰੀ ਜਿੱਤ ਨਾਲ ਹੀ ਵੰਸ਼ ਦੀ ਚੋਣ ਰਾਜ-ਪਧੱਰੀ ਟੀਮ ਲਈ ਹੋ ਗਈ। ਇਹ ਮੁਕਾਬਲਾ ਲਾ-ਬਲਾਸਮ ਸਕੂਲ ਵਿਖੇ ਹੋਇਆ। ਵੰਸ਼ ਦੀ ਇਸ ਸ਼ਾਨਦਾਰ ਸਫਲਤਾ ਤੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਅਤੇ ਵਾਈਸ ਪ੍ਰਿੰਸੀਪਲ ਸ਼ਰਮੀਲਾ ਨਾਕਰਾ ਨੇ ਸਕੂਲ ਦੇ ਖੇਡ ਇੰਚਾਰਜ ਸੰਜੀਵ ਭਾਰਦਵਾਜ ਅਤੇ ਕੋਚ ਹਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ। ਸਕੂਲ ਦੀ ਮੈਨਜਮੈਂਟ ਨੇ ਵੰਸ਼ ਨੂੰ ਵਧਾਈ ਦਿੰਦੇ ਹੋਏ ਰਾਜ-ਪਧੱਰ ਤੇ ਵੀ ਜਿੱਤ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੌਰੀ ਮੈਮੋਰੀਅਲ ਐਜੁਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਵੰਸ਼ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਵੰਸ਼ ਨੂੰ ਵਿਸ਼ੇਸ਼ ਰੂਪ ਤੋਂ ਟਯੂਸ਼ਨ ਫੀਸ ਵਿੱਚ ਰਾਹਤ ਦਿੱਤੀ ਜਾਵੇਗੀ।