ਇਨੋਸੈਂਟ ਹਾਰਟਸ ਦੇ ਚਾਰਾਂ ਸਕੂਲਾਂ ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਦ ਰਾਇਲ ਵਰਲਡ ਇੰਟਰਨੈਸ਼ਨਲ ਸਕੂਲ ਵਿੱਚ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼, ਲੋਹਾਰਾਂ ਕਾਲਜ, ਇਨੋਸੈਂਟ ਹਾਰਟਸ ਕਾਲਜ ਆਫ ਐਜੁਕੇਸ਼ਨ ਵਿਖੇ ਵੀ ਗਣਤੰਤਰ ਦਿਵਸ ਦੇ ਸੰਬਧ ਵਿੱਚ ਕਈ ਗਤਿਵਿਧੀਆਂ ਕਰਵਾਈਆਂ ਗਈਆਂ ਜਿਵੇਂ ਡਿਬੇਟ ਮੁਕਾਬਲੇ ਅਤੇ ਹੈਂਡ ਰਾਈਟਿੰਗ ਮੁਕਾਬਲੇ ਆਦਿ। ਚਾਰਾ ਸਕੂਲਾਂ ਵਿੱਚ ਸਾਰੇ ਬੱਚੇ ਅਤੇ ਅਧਿਆਪਕ ਰਾਸ਼ਟਰੀ ਝੰਡੇ ਦੇ ਸਨਮਾਨ ਵਿੱਚ ਛੋਟੇ-ਛੋਟੇ ਝੰਡੇ ਧਾਰਨ ਕਰਕੇ ਆਏ, ਜਿਸ ਨਾਲ ਪੂਰੇ ਸਕੂਲ ਕੈਂਪਸ ਦਾ ਮਾਹੌਲ ਦੇਸ਼-ਪ੍ਰੇਮ ਦੀ ਭਾਵਨਾ ਨਾਲ ਭਰ ਗਿਆ। ਪ੍ਰੋਗ੍ਰਾਮ ਦੇ ਆਰੰਭ ਵਿੱਚ ਬੈਂਡ ਦੀ ਸਲਾਮੀ ਮੌਕੇ ਜੀ.ਐਮ.ਟੀ. ਵਿੱਚ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ, ਵਾਈਸ ਪ੍ਰਿੰਸੀਪਲ ਸ਼ਰਮੀਲਾ ਨਾਕਰਾ, ਪ੍ਰੀਖਿਆ ਇੰਚਾਰਜ ਗੁਰਵਿੰਦਰ ਕੌਰ, ਪ੍ਰਾਇਮਰੀ ਵਿੰਗ ਇੰਚਾਰਜ ਹਰਲੀਨ ਗੁਲਰੀਆ ਮੌਜੂਦ ਸਨ। ਲੋਹਾਰਾਂ ਬ੍ਰਾਂਚ ਵਿੱਚ ਇੰਚਾਰਜ ਸ਼ਾਲੂ ਸਹਿਗਲ ਅਤੇ ਅਲਕਾ ਅਰੋੜਾ, ਕੈਂਟ ਜੰਡਿਆਲਾ ਰੋਡ ਵਿੱਚ ਸੋਨਾਲੀ ਅਤੇ ਦ ਰਾਇਲ ਵਰਲਡ ਇੰਟਰਨੈਸ਼ਨਲ ਸਕੂਲ ਵਿੱਚ ਮੀਨਾਕਸ਼ੀ ਨੇ ਗਣਤੰਤਰ ਦਿਵਸ ਸੰਬਧੀ ਕਈ ਗਤਿਵਿਧੀਆਂ ਕਰਵਾਈਆਂ। ਇਸ ਮੌਕੇ 'ਤੇ ਬੱਚੇ ਕਈ ਪ੍ਰਕਾਰ ਦੇ ਸੁਤੰਤਰਤਾ ਸੈਨਾਨੀਆਂ ਦੀ ਪੋਸ਼ਾਕ ਵਿੱਚ ਸੱਜ ਕੇ ਆਏ। ਬੱਚੇ ਮਹਾਤਮਾ ਗਾਂਧੀ, ਭਾਰਤ ਮਾਤਾ, ਭਗਤ ਸਿੰਘ, ਪੰਡਿਤ ਜਵਾਹਰ ਲਾਲ ਨਹਿਰੂ ਬਣ ਕੇ ਆਏ ਸਨ। ਗਣਤੰਤਰ ਦਿਵਸ ਮਨਾਉਂਦੇ ਹੋਏ ਬੱਚਿਆਂ ਨੇ ਭਾਰਤੀ ਡਾਂਸ ਪੇਸ਼ ਕੀਤਾ ਅਤੇ ਦੇਸ਼-ਭਗਤੀ ਨਾਲ ਭਰਪੂਰ ਕਵਿਤਾਵਾਂ ਸੁਣਾਈਆਂ। ਬੱਚਿਆਂ ਨੇ ਤਿਰੰਗਾ ਲਹਿਰਾਉਂਦੇ ਹੋਏ ਭਾਰਤ ਮਾਤਾ ਨੂੰ ਨਮਸਕਾਰ ਕੀਤਾ। 'ਭਾਰਤ ਮਾਤਾ ਕੀ ਜੈ' ਦੇ ਨਾਰੇ ਲਗਾਏ ਅਤੇ ਤਿਰੰਗੇ ਦੇ ਸਨਮਾਨ ਵਿੱਚ ਪਰੇਡ ਵੀ ਕੱਢੀ ਗਈ। ਲੇਜ਼ੀਅਮ ਅਤੇ ਰਿੰਗ ਡਾਂਸ ਵੀ ਪ੍ਰਸਤੁਤ ਕੀਤਾ ਗਿਆ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਬੱਚਿਆਂ ਨੂੰ ਸਮਝਾਇਆ ਕਿ ਸਾਨੂੰ ਆਪਣੇ ਦੇਸ਼ ਅਤੇ ਰਾਸ਼ਟਰੀ ਝੰਡੇ ਦਾ ਸਨਮਾਨ ਕਰਨਾ ਚਾਹੀਦਾ ਹੈ। ਸੰਵਿਧਾਨ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਦੂਸਰਿਆਂ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਸ਼੍ਰੇਣੀਆਂ ਵਿੱਚ ਵੀ ਬੱਚਿਆਂ ਨੂੰ ਗਣਤੰਤਰ ਦਿਵਸ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ।
ਇਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਦੀ ਨੌਵੀਂ ਜਮਾਤ ਦਾ ਵਿਦਿਆਰਥੀ ਵੰਸ਼ ਪੰਜਾਬ ਸਕੂਲ ਜ਼ਿਲ•ਾ ਤਾਈਕਵਾਂਡੋ ਵਿੱਚ ਅੰਡਰ-17 ਵਰਗ ਵਿੱਚ ਪਹਿਲੇ ਸਥਾਨ ਤੇ ਰਿਹਾ ਅਤੇ ਉਸਨੇ ਫਿਰ ਤੋਂ ਸੋਨ ਤਗਮੇ ਤੇ ਕਬਜ਼ਾ ਕਰ ਲਿਆ। ਵੰਸ਼ ਨੇ ਇਕ ਵਾਰ ਫਿਰ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਪਹਿਲਾਂ ਵੀ ਵੰਸ਼ ਸਕੂਲ ਲਈ ਕਈ ਤਗਮੇ ਜਿੱਤ ਚੁੱਕਿਆ ਹੈ। ਜ਼ਿਲ•ਾ ਪਧੱਰੀ ਜਿੱਤ ਨਾਲ ਹੀ ਵੰਸ਼ ਦੀ ਚੋਣ ਰਾਜ-ਪਧੱਰੀ ਟੀਮ ਲਈ ਹੋ ਗਈ। ਇਹ ਮੁਕਾਬਲਾ ਲਾ-ਬਲਾਸਮ ਸਕੂਲ ਵਿਖੇ ਹੋਇਆ। ਵੰਸ਼ ਦੀ ਇਸ ਸ਼ਾਨਦਾਰ ਸਫਲਤਾ ਤੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਅਤੇ ਵਾਈਸ ਪ੍ਰਿੰਸੀਪਲ ਸ਼ਰਮੀਲਾ ਨਾਕਰਾ ਨੇ ਸਕੂਲ ਦੇ ਖੇਡ ਇੰਚਾਰਜ ਸੰਜੀਵ ਭਾਰਦਵਾਜ ਅਤੇ ਕੋਚ ਹਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ। ਸਕੂਲ ਦੀ ਮੈਨਜਮੈਂਟ ਨੇ ਵੰਸ਼ ਨੂੰ ਵਧਾਈ ਦਿੰਦੇ ਹੋਏ ਰਾਜ-ਪਧੱਰ ਤੇ ਵੀ ਜਿੱਤ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੌਰੀ ਮੈਮੋਰੀਅਲ ਐਜੁਕੇਸ਼ਨਲ ਐਂਡ ਮੈਡੀਕਲ ਟਰਸਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਵੰਸ਼ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਵੰਸ਼ ਨੂੰ ਵਿਸ਼ੇਸ਼ ਰੂਪ ਤੋਂ ਟਯੂਸ਼ਨ ਫੀਸ ਵਿੱਚ ਰਾਹਤ ਦਿੱਤੀ ਜਾਵੇਗੀ।