ਇੰਨੋਸੈਂਟ ਹਾਰਟ ਕਾਲਜ ਆਫ ਐਜੂਕੇਸ਼ਨ ਜਲੰਧਰ ਵਲੋਂ ਯੋਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਯੋਗ ਪਾਠ ਸੰਸਥਾਨ ਦੇ ਉੱਘੇ ਯੋਗ ਮਾਹਿਰਾਂ ਦੁਆਰਾ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਡਾ. ਵਿਨੋਦ ਕੁਮਾਰ ਪਾਲ ਅਤੇ ਉਪ-ਪ੍ਰਧਾਨ ਅਨੂਦੀਪ ਪ੍ਰਮੁੱਖ ਰੂਪ ਨਾਲ ਪੁੱਜੇ। ਯੋਗ ਆਸਨਾਂ ਦਾ ਪ੍ਰਦਰਸ਼ਨ ਪਹਿਲਾਂ ਮਾਹਿਰਾਂ ਦੁਆਰਾ ਦਿੱਤਾ ਗਿਆ ਅਤੇ ਬਾਅਦ ਵਿੱਚ ਵਿਦਿਆਰਥੀ ਅਧਿਆਪਕਾਂ ਅਤੇ ਅਧਿਆਪਕਾਂ ਨੇ ਇਹ ਆਸਨ ਕੀਤੇ। ਮਾਹਿਰਾਂ ਨੇ ਕਈ ਯੋਗ ਗਤਿਵਿਧੀਆਂ ਅਤੇ ਉਨ•ਾਂ ਦੇ ਲਾਭਾਂ ਬਾਰੇ ਵੇਰਵਾ ਦਿੱਤਾ। ਸਾਹ ਲੈਣ ਦੀਆਂ ਤਕਨੀਕਾਂ ਅਤੇ ਅਭਿਆਸ ਤੋਂ ਬਾਅਦ ਸਾਰੇ ਤਰੋ-ਤਾਜਾ ਮਹਿਸੂਸ ਕਰ ਰਹੇ ਸਨ। ਯੋਗਾ ਆਸਨ ਸੈਸ਼ਨ, ਤਣਾਅਮੁਕਤ ਸੈਸ਼ਨ ਅਤੇ ਸਵਾਲ-ਜਵਾਬ ਦੇ ਨਾਲ ਇੰਟਰੈਕਟਿਵ ਸੈਸ਼ਨ ਵੀ ਸੀ। ਬਾਅਦ ਵਿੱਚ ਵਿਦਿਆਰਥੀ-ਅਧਿਆਪਕਾਂ ਅਤੇ ਅਧਿਆਪਕਾਂ ਨੇ ਮਾਹਿਰਾਂ ਦੇ ਨਾਲ ਯੋਗ ਦਾ ਅਭਿਆਸ ਕੀਤਾ। ਜੀਵਨ ਨੂੰ ਸਿਹਤਮੰਦ ਬਣਾਉਣ ਲਈ ਸੁਝਾਅ ਦਿੱਤੇ। ਪ੍ਰਿੰਸੀਪਲ ਡਾ. ਅਰਜਿੰਦਰ ਸਿੰਘ ਨੇ ਯੋਗਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਰੋਜ਼ਾਨਾ ਜੀਵਨ ਵਿੱਚ ਯੋਗਾ ਦੀ ਸਾਰਥਕਤਾ ਨੂੰ ਸਮਝਾਇਆ।
ਨੈਸ਼ਨਲ ਟੈਸਟਿੰਗ ਏਜੈਂਂਸੀ ਦੁਆਰਾ ਲਈ ਗਈ (ਜੇ.ਈ.ਈ.) ਮੇਨਸ ਦੀ ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੇ ਪਰਸੇਂਨਟਾਈਲ ਜਾਰੀ ਕੀਤੇ ਹਨ। ਵੈਭਵ ਮੱਕੜ ਨੇ (98.46), ਗੁਰਜੋਤ ਨੇ (97.11), ਤਾਨਿਆ ਨੇ (92.03), ਪ੍ਰਿਤਿਸ਼ ਨੇ (92.01), ਰਿਪੁਦਮਨ ਸਿੰਘ ਨੇ (92.00), ਰਸਲੀਨ ਨੇ (89.37), ਦਿਵਿਆਂਸ਼ੂ ਕਟਾਰੀਆ ਨੇ (88.31), ਕਨਿਸ਼ਕਾ ਨੇ (88.03), ਦੀਪਸ਼ਿਖਾ ਨੇ (87.09), ਦਿਵਿਆਂਸ਼ੀ ਨੇ (87.07), ਇਸ਼ਾਨ ਨੇ (87.03), ਦੀਪਾਲੀ ਅਗਰਵਾਲ ਨੇ (85.97),ਪੀਯੂਸ਼ ਨੇ (85.06), ਯਸ਼ਿਕਾ ਨੇ (84.96), ਤੁਸ਼ਿਤਾ ਕਪੂਰ ਨੇ (84.05), ਦੀਪਾਲੀ ਨੇ (82.39), ਆਸ਼ਮਨ ਨੇ (82.07), ਰਾਘਵ ਸ਼ਰਮਾ ਨੇ (81.06), ਕੁਸ਼ਲ ਨੇ (81.01), ਨਿਆਸ ਸਯਾਲ ਅਤੇ ਨੀਲੇਸ਼ ਨੇ 80 ਪਰਮੇਂਨਟਾਈਨ ਪ੍ਰਾਪਤ ਕੀਤੀ। ਇਹਨਾਂ ਦੇ ਫਾਈਨਲ ਰੈਂਕ ਜੇ.ਈ.ਈ. ਦੀ ਦੂਸਰੀ ਪ੍ਰੀਖਿਆ ਤੋਂ ਬਾਅਦ ਹੀ ਜਾਰੀ ਹੋਣਗੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ਅਤੇ ਅਪ੍ਰੈਲ ਵਿੱਚ ਹੋਣ ਵਾਲੀ ਪ੍ਰੀਖਿਆ ਵਿੱਚ ਚੰਗੇ ਪ੍ਰਤੀਸ਼ਤ ਪ੍ਰਾਪਤ ਕਰਨ ਦੇ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇੰਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਿਦਿਆਰਥੀਆਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ...