ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਟਯੂਸ਼ਨਸ ਵਲੋਂ ਆਪਣੇ ਮੈਨਜਮੈਂਟ ਦੇ ਵਿਦਿਆਰਥੀਆਂ ਲਈ ਉਦਯੋਗਿਕ ਫੇਰੀ ਦਾ ਆਯੋਜਨ ਕੀਤਾ ਗਿਆ ਜੋਕਿ ਲੁਧਿਆਣਾ ਵਿਖੇ ਬੋਨ ਬਿਸਕੁਟ ਵਿਖੇ ਸੀ। ਇਸ ਫੇਰੀ ਦੌਰਾਨ ਅਸਿਸਟੈਂਟ ਪ੍ਰੋਫੈਸਰ ਮੀਨਲ ਵਰਮਾ ਅਤੇ ਅਸਿਸਟੈਂਟ ਪ੍ਰੋਫੈਸਰ ਪੰਕਜ ਸਲਹੋਤਰਾ ਉਹਨਾਂ ਦੇ ਨਾਲ ਉਹਨਾਂ ਨੂੰ ਸੇਧ ਦੇਣ ਲਈ ਗਏ। ਉਹਨਾਂ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਫੇਰੀ ਦੇ ਮਹੱਤਵ ਅਤੇ ਜ਼ਰੂਰਤ ਬਾਰੇ ਦੱਸਿਆ। ਵਿਦਿਆਰਥੀਆਂ ਨੇ ਬੋਨ ਬਿਸਕੁਟ ਬਨਾਉਣ ਵਾਲੇ ਪਲਾਂਟ ਦਾ ਵੀ ਦੌਰਾ ਕੀਤਾ। ਇਸ ਫੇਰੀ ਦਾ ਮੰਤਵ ਵਿਦਿਆਰਥੀਆਂ ਨੂੰ ਅਦਾਰਿਆਂ ਦੇ ਕੰਮਕਾਜ ਦੇ ਤਰੀਕੇ ਤੋਂ ਜਾਣੂ ਅਤੇ ਵਾਕਿਫ ਕਰਵਾਉਣਾ ਸੀ। ਵਿਦਿਆਰਥੀਆਂ ਨੇ ਪਲਾਂਟ ਦੇ ਕੰਮਕਾਜ ਬਾਰੇ ਬਾਰੀਕੀ ਨਾਲ ਜਾਣਕਾਰੀ ਪ੍ਰਾਪਤ ਕੀਤੀ। ਇੰਡਸਟਰੀ ਦੇ ਪਲਾਂਟ ਮੈਨਜਰ ਨੇ ਵਿਦਿਆਰਥੀਆਂ ਨੂੰ ਅੰਤਰਾਸ਼ਟਰੀ ਕਵਾਲਿਟੀ ਕੰਟਰੋਲ ਬਾਰੇ ਵੀ ਦੱਸਿਆ ਜੋਕਿ ਇੰਡਸਟਰੀ ਆਪਣੇ ਲਈ ਲਾਗੂ ਕਰਦੀ ਹੈ। ਵਿਦਿਆਰਥੀਆਂ ਨੇ ਇਸ ਫੇਰੀ ਨੂੰ ਸਫਲ ਦੱਸਿਆ ਅਤੇ ਭਵਿੱਖ ਲਈ ਇਸ ਨੂੰ ਲਾਹੇਵੰਦ ਦੱਸਿਆ।
ਨੈਸ਼ਨਲ ਟੈਸਟਿੰਗ ਏਜੈਂਂਸੀ ਦੁਆਰਾ ਲਈ ਗਈ (ਜੇ.ਈ.ਈ.) ਮੇਨਸ ਦੀ ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੇ ਪਰਸੇਂਨਟਾਈਲ ਜਾਰੀ ਕੀਤੇ ਹਨ। ਵੈਭਵ ਮੱਕੜ ਨੇ (98.46), ਗੁਰਜੋਤ ਨੇ (97.11), ਤਾਨਿਆ ਨੇ (92.03), ਪ੍ਰਿਤਿਸ਼ ਨੇ (92.01), ਰਿਪੁਦਮਨ ਸਿੰਘ ਨੇ (92.00), ਰਸਲੀਨ ਨੇ (89.37), ਦਿਵਿਆਂਸ਼ੂ ਕਟਾਰੀਆ ਨੇ (88.31), ਕਨਿਸ਼ਕਾ ਨੇ (88.03), ਦੀਪਸ਼ਿਖਾ ਨੇ (87.09), ਦਿਵਿਆਂਸ਼ੀ ਨੇ (87.07), ਇਸ਼ਾਨ ਨੇ (87.03), ਦੀਪਾਲੀ ਅਗਰਵਾਲ ਨੇ (85.97),ਪੀਯੂਸ਼ ਨੇ (85.06), ਯਸ਼ਿਕਾ ਨੇ (84.96), ਤੁਸ਼ਿਤਾ ਕਪੂਰ ਨੇ (84.05), ਦੀਪਾਲੀ ਨੇ (82.39), ਆਸ਼ਮਨ ਨੇ (82.07), ਰਾਘਵ ਸ਼ਰਮਾ ਨੇ (81.06), ਕੁਸ਼ਲ ਨੇ (81.01), ਨਿਆਸ ਸਯਾਲ ਅਤੇ ਨੀਲੇਸ਼ ਨੇ 80 ਪਰਮੇਂਨਟਾਈਨ ਪ੍ਰਾਪਤ ਕੀਤੀ। ਇਹਨਾਂ ਦੇ ਫਾਈਨਲ ਰੈਂਕ ਜੇ.ਈ.ਈ. ਦੀ ਦੂਸਰੀ ਪ੍ਰੀਖਿਆ ਤੋਂ ਬਾਅਦ ਹੀ ਜਾਰੀ ਹੋਣਗੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ਅਤੇ ਅਪ੍ਰੈਲ ਵਿੱਚ ਹੋਣ ਵਾਲੀ ਪ੍ਰੀਖਿਆ ਵਿੱਚ ਚੰਗੇ ਪ੍ਰਤੀਸ਼ਤ ਪ੍ਰਾਪਤ ਕਰਨ ਦੇ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇੰਨੋਸੈਂਟ ਹਾਰਟਸ ਦੇ ਸੈਕ੍ਰੇਟਰੀ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਿਦਿਆਰਥੀਆਂ ਦੀ ਇਸ ਸਫ਼ਲਤਾ ਉੱਤੇ ਵਧਾਈ ਦਿੱਤੀ ...