ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਟਯੂਸ਼ਨਜ਼ ਵਲੋਂ ਸੂਚਨਾ ਤਕਨਾਲੋਜੀ ਵਿਭਾਗ ਦੇ ਆਪਣੇ ਵਿਦਿਆਰਥੀਆਂ ਲਈ ਉਦਯੋਗਿਕ ਫੇਰੀ ਦਾ ਆਯੋਜਨ ਕੀਤਾ ਗਿਆ। ਬੀ.ਸੀ.ਏ. ਦੇ 30 ਵਿਦਿਆਰਥੀਆਂ ਨੂੰ ਮੋਹਾਲੀ ਵਿਖੇ ਸੀ.ਐਸ. ਸਾੱਫਟ ਸਾਲਯੂਸ਼ਨ ਵਿਖੇ ਲੈ ਜਾਇਆ ਗਿਆ। ਇਸ ਦੌਰਾਨ ਸਹਾਇਕ ਪ੍ਰੋਫੈਸਰ ਗਗਨਦੀਪ ਸਿੰਘ ਚੀਮਾ ਅਤੇ ਸਹਾਇਕ ਪ੍ਰੋਫੈਸਰ ਜਸਮੀਤ ਕੌਰ ਵਿਦਿਆਰਥੀਆਂ ਦੇ ਨਾਲ ਗਏ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਫੇਰੀ ਦੀ ਜ਼ਰੂਰਤ ਅਤੇ ਫੇਰੀ ਬਾਰੇ ਦੱਸਿਆ। ਇਸ ਫੇਰੀ ਦੌਰਾਨ ਕੰਪਨੀ ਦੇ ਚੀਫ ਟੈਕਨੀਕਲ ਅਧਿਕਾਰੀ ਵਜਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਕੰਪਨੀ ਦੇ ਕੰਮਕਾਜ ਦੇ ਤਰੀਕੇ ਅਤੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਿਹੇ ਕੰਮ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਬਾਰੇ ਵੀ ਦੱਸਿਆ ਅਤੇ ਬੱਚਿਆਂ ਨੂੰ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਕਰੀਅਰ ਬਨਾਉਣ ਲਈ ਟਿਪਸ ਵੀ ਦਿੱਤੇ। ਵਿਦਿਆਰਥੀਆਂ ਨੇ ਇਸ ਫੇਰੀ ਦੌਰਾਨ ਬਹੁਤ ਉਤਸੁਕਤਾ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਪਨੀ ਅਧਿਕਾਰੀ ਨੂੰ ਕਈ ਸਵਾਲ ਵੀ ਪੁੱਛੇ।